DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਬੀਰ ਬਾਦਲ ਵੱਲੋਂ ਲਾਪਰਾਂ ਪਰਿਵਾਰ ਨਾਲ ਦੁੱਖ ਸਾਂਝਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਲਾਪਰਾਂ ਵਿੱਚ ਸੀਨੀਅਰ ਆਗੂ ਤੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਦੇ ਘਰ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਪਿੰਡ ਲਾਪਰਾਂ ਵਿੱਚ ਗੁਰਪ੍ਰੀਤ ਸਿੰਘ ਲਾਪਰਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਲਾਪਰਾਂ ਵਿੱਚ ਸੀਨੀਅਰ ਆਗੂ ਤੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਦੇ ਘਰ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਉਨ੍ਹਾਂ ਨਾਲ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ ਵੀ ਮੌਜੂਦ ਸਨ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿੱਚ ਜਨਤਕ ਰੈਲੀਆਂ ਕਰ ਰਿਹਾ ਹੈ। ਲੋਕਾਂ ਦਾ ਉਤਸ਼ਾਹ ਅਤੇ ਜੋਸ਼ ਦਿਨੋਂ ਦਿਨ ਤੂਫ਼ਾਨ ਬਣਦਾ ਜਾ ਰਿਹਾ ਹੈ।

Advertisement

ਇਸ ਮੌਕੇ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਗੁਰਦੀਪ ਸਿੰਘ ਬਾਵਾ, ਸਾਬਕਾ ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਜਗਦੀਪ ਸਿੰਘ ਲਹਿਲ, ਕੁਲਦੀਪ ਸਿੰਘ ਉੱਚੀ ਦੌਦ, ਜਥੇਦਾਰ ਹਰਮਿੰਦਰ ਸਿੰਘ ਜਰਗ, ਠੇਕੇਦਾਰ ਹਰਦੇਵ ਸਿੰਘ ਸਿਆੜ, ਦਿਲਬਾਗ ਸਿੰਘ ਚਾਪੜਾ, ਬਲਵਿੰਦਰ ਸਿੰਘ ਸਿਆੜ੍ਹ, ਜਥੇਦਾਰ ਬਲਵੰਤ ਸਿੰਘ ਘਲੋਟੀ, ਜਥੇਦਾਰ ਪ੍ਰਿਤਪਾਲ ਸਿੰਘ ਝਮਟ, ਜਥੇਦਾਰ ਜਗਦੇਵ ਸਿੰਘ ਦੌਬੁਰਜੀ, ਜਥੇਦਾਰ ਸਰਬਜੀਤ ਸਿੰਘ ਸੇਠੀ, ਜਥੇਦਾਰ ਕੁਲਦੀਪ ਸਿੰਘ ਮਕਸੂਦੜਾ ਆਦਿ ਹਾਜ਼ਰ ਸਨ।

Advertisement

Advertisement
×