ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 25 ਜਨਵਰੀ ਦਿਨ ਮੰਗਲਵਾਰ ਨੂੰ ਲੁਧਿਆਣਾ ਪੁੱਜ ਰਹੇ ਹਨ, ਇਸ ਦੌਰਾਨ ਉਹ ਅਕਾਲੀ-ਬਸਪਾ ਉਮੀਦਵਾਰਾਂ ਦੇ ਹੱਕ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਬਾਦਲ ਸਵੇਰੇ 11 ਵਜੇ ਕੂਚਾ ਨੰਬਰ 7 ਵਿੱਚ ਹਲਕਾ ਕੇਂਦਰੀ ਦੇ ਉਮੀਦਵਾਰ ਪ੍ਰਧਾਨ ਪ੍ਰਿਤਪਾਲ ਸਿੰਘ ਦੇ ਹੱਕ ਵਿੱਚ ਮੀਟਿੰਗ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਹ 4.30 ਵਜੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਇਲਾਕਾ ਢੋਲੇਵਾਲ (ਨੋਨੀ ਗਿੱਲ ਦਾ ਵੇਹੜਾ) ਵਿੱਚ ਪਹੁੰਚਣਗੇ ਅਤੇ ਅਕਾਲੀ-ਬਸਪਾ ਵਰਕਰਾਂ ਨੂੰ ਲਾਮਬੰਦ ਕਰਨਗੇ। ਇਸ ਤੋਂ ਇਲਾਵਾ ਸੁਖਬੀਰ ਬਾਦਲ ਵੱਲੋਂ ਹਲਕਾ ਆਤਮ ਨਗਰ ਦੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਅਤੇ ਹਲਕਾ ਪੱਛਮੀ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। -ਨਿੱਜੀ ਪੱਤਰ ਪ੍ਰੇਰਕ