ਸੁਖਦੇਵ ਸਿੰਘ ਨੇ ਬੀਪੀਈਓ ਦਾ ਅਹੁਦਾ ਸੰਭਾਲਿਆ
ਜਗਰਾਉਂ: ਅਧਿਆਪਕ ਆਗੂ ਸੁਖਦੇਵ ਸਿੰਘ ਹਠੂਰ ਨੇ ਇੱਥੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ (ਬੀਪੀਈਓ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਟੀਮ ਵੱਲੋਂ ਨਵੇਂ ਬੀਪੀਈਓ ਦੇ ਸਵਾਗਤ ਲਈ ਪ੍ਰੋਗਰਾਮ ਰੱਖਿਆ ਗਿਆ। ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ, ਜਨਰਲ ਸਕੱਤਰ...
Advertisement
ਜਗਰਾਉਂ: ਅਧਿਆਪਕ ਆਗੂ ਸੁਖਦੇਵ ਸਿੰਘ ਹਠੂਰ ਨੇ ਇੱਥੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ (ਬੀਪੀਈਓ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਟੀਮ ਵੱਲੋਂ ਨਵੇਂ ਬੀਪੀਈਓ ਦੇ ਸਵਾਗਤ ਲਈ ਪ੍ਰੋਗਰਾਮ ਰੱਖਿਆ ਗਿਆ। ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ, ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਪਰਮਜੀਤ ਦੁੱਗਲ, ਸੇਵਾਮੁਕਤ ਲੈਕਚਰਾਰ ਅਵਤਾਰ ਸਿੰਘ, ਰਮਨਜੀਤ ਸਿੰਘ ਸੰਧੂ, ਮੈਡਮ ਸ਼ੈਲੀ, ਮਾ. ਰਣਜੀਤ ਸਿੰਘ ਹਠੂਰ, ਸਰਬਜੀਤ ਸਿੰਘ ਮੱਲ੍ਹਾ, ਮਹਿੰਦਰ ਸਿੰਘ ਕਮਾਲਪੁਰਾ, ਦੇਸਰਾਜ ਸਿੰਘ ਨੇ ਸੁਖਦੇਵ ਸਿੰਘ ਹਠੂਰ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਉਹ ਅਧਿਆਪਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ। ਇਸ ਮੌਕੇ ਗਾਇਕ ਹਰਿੰਦਰ ਸੰਧੂ ਅਤੇ ਜਸਕੇਵਲ ਸਿੰਘ ਗੋਲੇਵਾਲੀਆ ਨੇ ਵੀ ਇਸ ਮੌਕੇ ਵਿਚਾਰਾਂ ਦੀ ਸਾਂਝ ਪਾਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×