ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਦੀ ਹਮਾਇਤ
ਨਿੱਜੀ ਪੱਤਰ ਪ੍ਰੇਰਕ ਜਗਰਾਉਂ, 5 ਜੁਲਾਈ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਇਲਾਕੇ ਦੇ ਤਿੰਨ ਪਿੰਡਾਂ ਮਲਕ, ਪੋਨਾ ਤੇ ਅਲੀਗੜ੍ਹ ਵਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਸਕੱਤਰ ਜਸਦੇਵ ਸਿੰਘ ਲਲਤੋਂ...
Advertisement
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 5 ਜੁਲਾਈ
Advertisement
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਇਲਾਕੇ ਦੇ ਤਿੰਨ ਪਿੰਡਾਂ ਮਲਕ, ਪੋਨਾ ਤੇ ਅਲੀਗੜ੍ਹ ਵਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਇਨ੍ਹਾਂ ਪਿੰਡਾਂ ਵਲੋਂ 7 ਜੁਲਾਈ ਨੂੰ ਜਗਰਾਉਂ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਦਾ ਵੀ ਐਲਾਨ ਕੀਤਾ ਹੈ। ਇਸੇ ਤਰ੍ਹਾਂ ਜਥੇਬੰਦੀ ਨੇ 9 ਜੁਲਾਈ ਨੂੰ ਦੇਸ਼ ਪੱਧਰ 'ਤੇ ਸਮੂਹ ਮਜ਼ਦੂਰ, ਮੁਲਾਜ਼ਮ, ਟਰੇਡ ਯੂਨੀਅਨਾਂ ਦੀ ਹੜਤਾਲ ਦਾ ਵੀ ਸਮਰੱਥਨ ਕੀਤਾ ਹੈ।
Advertisement