DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Riot Victims ਦੇ ਸੰਘਰਸ਼ ਦੀ ਹਮਾਇਤ

ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨੇ ਦੰਗਾ ਪੀੜਤ ਵੈੱਲਫ਼ੇਅਰ ਸੁਸਾਇਟੀ ਵੱਲੋਂ ਚਿਰਾਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਦੇ ਪ੍ਰਧਾਨ ਮੇਜਰ ਸਿੰਘ ਖਾਲਸਾ, ਸਕੱਤਰ ਜਨਰਲ ਬਲਜੀਤ ਸਿੰਘ ਬੀਤਾ ਅਤੇ ਮੁੱਖ ਬੁਲਾਰੇ...

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੇਜਰ ਸਿੰਘ ਖਾਲਸਾ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨੇ ਦੰਗਾ ਪੀੜਤ ਵੈੱਲਫ਼ੇਅਰ ਸੁਸਾਇਟੀ ਵੱਲੋਂ ਚਿਰਾਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਦੇ ਪ੍ਰਧਾਨ ਮੇਜਰ ਸਿੰਘ ਖਾਲਸਾ, ਸਕੱਤਰ ਜਨਰਲ ਬਲਜੀਤ ਸਿੰਘ ਬੀਤਾ ਅਤੇ ਮੁੱਖ ਬੁਲਾਰੇ ਜਸਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਤਹਿਤ ਜੁਲਾਈ ਦੇ ਪਹਿਲੇ ਹਫ਼ਤੇ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਪੰਜ ਬੀਬੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਕੋਠੀ ਅੱਗੇ ਮਰਨ ਵਰਤ ’ਤੇ ਬੈਠਣਗੀਆਂ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਉਹ ਇਸ ਸੰਘਰਸ਼ ਵਿੱਚ ਲਗਾਤਾਰ ਯੋਗਦਾਨ ਪਾਉਂਦੇ ਰਹਿਣਗੇ।

Advertisement
Advertisement
×