ਗੁਰਦੁਆਰੇ ਵਿੱਚ ਸ਼ੱਕੀ ਵਿਅਕਤੀ ਕਾਬੂ

ਗੁਰਦੁਆਰੇ ਵਿੱਚ ਸ਼ੱਕੀ ਵਿਅਕਤੀ ਕਾਬੂ

ਥਾਣਾ ਦੋਰਾਹਾ ਅੱਗੇ ਰੋਸ ਪ੍ਰਗਟ ਕਰਦੇ ਹੋਏ ਲੋਕ।

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 15 ਜਨਵਰੀ

ਇਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਕਥਿਤ ਤੌਰ ’ਤੇ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਬੇਅਦਬੀ ਕਰਨ ਦੀ ਮਨਸ਼ਾ ਨਾਲ ਪੁੱਜੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਹ ਵਿਅਕਤੀ ਲਗਪਗ 7.30 ਵਜੇ ਗੁਰਦੁਆਰਾ ਸਾਹਿਬ ਅੰਦਰ ਗਿਆ ਤੇ ਜਦੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵੱਲ ਵਧਿਆ ਤਾਂ ਉੱਥੇ ਮੌਜੂਦ ਪਾਠੀ ਤੇ ਹੋਰਨਾਂ ਨੇ ਉਸ ਦੀ ਕਥਿਤ ਕੁੱਟ-ਮਾਰ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਇਲਾਕੇ ਦੇ ਲੋਕਾਂ ਨੇ ਇਸ ਵਿਅਕਤੀ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਦਾ ਕੇਸ ਦਰਜ ਕਰਵਾਉਣ ਲਈ ਥਾਣਾ ਦੋਰਾਹਾ ਦਾ ਘਿਰਾਓ ਕੀਤਾ ਅਤੇ ਉਸ ਖਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ। ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਪੀ ਮਨਪ੍ਰੀਤ ਸਿੰਘ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲੋਕਾਂ ਨੂੰ ਕੇਸ ਦਰਜ ਕਰਨ ਦਾ ਭਰੋਸਾ ਦਿਵਾਇਆ। ਇਸੇ ਦੌਰਾਨ ਗੁਰਦੁਆਰਾ ਦੇਗਸਰ ਸਾਹਿਬ (ਕਟਾਣਾ ਸਾਹਿਬ) ਦੇ ਮੁੱਖ ਗ੍ਰੰਥੀ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਪੁੱਜ ਗਈਆਂ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀ ਦੀ ਪਛਾਣ ਇਕਬਾਲ ਸਿੰਘ ਵਾਸੀ ਜੈਲਦਾਰ ਮੁਹੱਲਾ ਦੋਰਾਹਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਧਾਰਾ 295-ਏ, 504, 427, 511, 506 ਅਤੇ ਅੰਡਰ ਸੈਕਸ਼ਨ 18 ਬੀ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All