ਸ਼ੱਕੀ ਵਿਅਕਤੀ ਵੱਲੋਂ ਸ਼ਾਹੀ ਇਮਾਮ ਦੇ ਘਰ ਦੀ ਰੇਕੀ
ਜਾਮਾ ਮਸਜਿਦ ਲੁਧਿਆਣਾ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਦੇ ਘਰ ਦੀ ਰੇਕੀ ਕਰਨ ਦੇ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਤੱਕ ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਦੀ ਪਛਾਣ ਲਈ ਪੁਲੀਸ ਨੇ ਕੰਮ ਸ਼ੁਰੂ ਕਰ ਦਿੱਤਾ ਹੈ।
ਸ਼ਾਹੀ ਇਮਾਮ ਦੇ ਕਰੀਬੀ ਮੁਹੰਮਦ ਮੁਸ਼ਤਾਕੀਮ ਨੇ ਕਿਹਾ ਕਿ ਉਨ੍ਹਾਂ ਦਾ ਘਰ ਬਰਾਉਣ ਰੋਡ ’ਤੇ ਹੈ। ਸ਼ਾਹੀ ਇਮਾਮ ਪਿਛਲੇ ਤਿੰਨ ਦਿਨਾਂ ਤੋਂ ਮਹਾਂਰਾਸ਼ਟਰ ਵਿੱਚ ਸਨ ਅਤੇ ਘਰ ਵਾਪਸ ਆ ਰਹੇ ਸਨ। ਪਰ ਜਦੋਂ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਅਜਨਬੀ ਉਹ ਘੰਟਿਆਂ ਬੱਧੀ ਆਪਣੇ ਘਰ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਫੁਟੇਜ ਵਿੱਚ ਉਹ ਆਦਮੀ ਪਹਿਲੀ ਵਾਰ ਕਲਗੀਧਰ ਰੋਡ ’ਤੇ ਦਿਖਾਈ ਦਿੰਦਾ ਹੈ। ਬਾਅਦ ਵਿੱਚ ਉਸਨੇ ਆਪਣਾ ਮੂੰਹ ਕੱਪੜੇ ਨਾਲ ਢੱਕ ਲਿਆ ਅਤੇ ਸ਼ਾਹੀ ਇਮਾਮ ਦੇ ਘਰ ਦੇ ਆਲੇ-ਦੁਆਲੇ ਘੁੰਮਿਆ। ਫਿਰ ਉਹ ਗਲੀਆਂ ਵਿੱਚ ਘੁੰਮਣ ਲੱਗ ਪਿਆ। ਗਤੀਵਿਧੀਆਂ ਨੂੰ ਦੇਖ ਕੇ ਉਨ੍ਹਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ।
ਮੁਸ਼ਤਕੀਮ ਨੇ ਕਿਹਾ ਕਿ ਸ਼ੱਕੀ ਨੂੰ ਪਹਿਲਾਂ ਪੁਲੀਸ ਸਟੇਸ਼ਨ ਡਿਵੀਜ਼ਨ ਨੰਬਰ 2 ਵੱਲ ਜਾਂਦੇ ਹੋਏ ਦੇਖਿਆ ਗਿਆ ਸੀ। ਬਾਅਦ ਵਿੱਚ ਉਸਨੂੰ ਡਿਵੀਜ਼ਨ ਨੰਬਰ 3 ਦੇ ਇਲਾਕੇ ਵਿੱਚ ਦੇਖਿਆ ਗਿਆ। ਮੰਗਲਵਾਰ ਅਤੇ ਬੁੱਧਵਾਰ ਨੂੰ ਮੁਸ਼ਤਕੀਮ ਨੇ ਖੁਦ ਪੁਲੀਸ ਅਧਿਕਾਰੀਆਂ ਨਾਲ ਮਿਲ ਕੇ ਕਈ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਇਕੱਠੇ ਕੀਤੇ। ਮੁਸਤਕੀਮ ਦੇ ਅਨੁਸਾਰ ਦੋ ਦਿਨਾਂ ਤੋਂ ਪੁਲੀਸ ਨਾਲ ਸਹਿਯੋਗ ਕਰਕੇ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਸੀ। ਪੁਲੀਸ ਦਾ ਕਹਿਣਾ ਹੈ ਕਿ ਫੁਟੇਜ ਤੋਂ ਮਿਲੇ ਸੁਰਾਗਾਂ ਦੇ ਆਧਾਰ ’ਤੇ ਸ਼ੱਕੀ ਦੀ ਪਛਾਣ ਕੀਤੀ ਗਈ ਹੈ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।