ਸਫ਼ਾਈ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਅੱਗੇ ਭੁੱਖ ਹੜਤਾਲ

ਸਫ਼ਾਈ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਅੱਗੇ ਭੁੱਖ ਹੜਤਾਲ

ਨਗਰ ਨਿਗਮ ਜ਼ੋਨ ਏ ਦਫ਼ਤਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਮੁਲਾਜ਼ਮ। -ਫੋਟੋ: ਇੰਦਰਜੀਤ ਵਰਮਾ

ਗਗਨਦੀਪ ਅਰੋੜਾ

ਲੁਧਿਆਣਾ, 5 ਜੁਲਾਈ

ਸੀਵਰਮੈਨ, ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਨਗਰ ਨਿਗਮ ਵੱਲੋਂ ਨਿਗਮ ਵਿੱਚ ਕੰਮ ਕਰ ਰਹੇ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀ, ਬੇਲਦਾਰਾਂ ਅਤੇ ਡਰਾਈਵਰਾਂ ਨੂੰ ਪੱਕਾ ਕਰਾਉਣ ਅਤੇ ਸਫ਼ਾਈ ਕਰਮਚਾਰੀਆਂ ਨੂੰ ਆਊਟਸੋਰਸ ’ਤੇ ਰੱਖਣ ਖਿਲਾਫ਼ ਅੱਜ ਸੰਘਰਸ਼ ਕਮੇਟੀ ਦੇ ਪਹਿਲੇ ਜਥੇ ਵੱਲੋਂ ਵਿਜੈ ਦਾਨਵ ਦੀ ਅਗਵਾਈ ਵਿੱਚ ਸਥਾਨਕ ਨਗਰ ਨਿਗਮ ਜ਼ੋਨ ਏ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ।

ਇਸ ਇੱਕ ਦਿਨਾਂ ਭੁੱਖ ਹੜਤਾਲ ਵਿੱਚ ਸ਼ੀਤਲ ਆਦਿਵੰਸੀ, ਪਿੰਕਾ ਚੰਡਾਲਿਆ,ਦੀਪੂ ਘਈ ਅਤੇ ਮਿੰਕਲ ਬਿਰਲਾ ਸ਼ਾਮਲ ਹੋਏ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਵੱਲੋਂ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਹੁਸ਼ਿਆਰਪੁਰ ਵਿੱਚ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਸਕਦਾ ਹੈ ਤਾਂ ਲੁਧਿਆਣਾ ਵਿੱਚ ਕਰਮਚਾਰੀਆਂ ਨੂੰ ਪੱਕਾ ਕਿਉਂ ਨਹੀਂ ਕੀਤਾ ਜਾ ਰਿਹਾ ਹੈ, ਇਸ ਦਾ ਜਵਾਬ ਮੇਅਰ ਅਤੇ ਨਿਗਮ ਕਮਿਸ਼ਨਰ ਜਨਤਾ ਵਿੱਚ ਆ ਕੇ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕਰ ਕੇ ਪੰਜਾਬ ਪੱਧਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸੰਘਰਸ਼ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ 6 ਜੁਲਾਈ ਨੂੰ ਦੂਜੇ ਜਥੇ ’ਚ ਨਰੇਸ਼ ਧੀਂਗਾਨ, ਸੁਧੀਰ ਧਾਰੀਵਾਲ, ਨੀਰਜ ਸੁਭਾਹੂ, ਲਵ ਦਾਵ੍ਰਿੜ, ਵਿਨੋਦ ਅਖ਼ਤਰ, ਕੁਲਦੀਪ ਧੀਂਗਾਨ ਵੱਲੋਂ ਭੁੱਖ ਹੜਤਾਲ ਕੀਤੀ ਜਾਵੇਗੀ।

ਆਗੂਆਂ ਨੇ ਮੰਗ ਕੀਤੀ ਕਿ ਨਿਗਮ ਵਿੱਚ ਕੰਮ ਕਰ ਰਹੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀ, ਬੇਲਦਾਰਾਂ ਅਤੇ ਡਰਾਈਵਰਾਂ ਨੂੰ ਪੱਕਾ ਕੀਤਾ ਜਾਵੇ ਅਤੇ ਨਿਗਮ ਵੱਲੋਂ ਠੇਕਾ ਤੇ ਵਿੱਤਾ ਕਮੇਟੀ ਵਿੱਚ ਸਫ਼ਾਈ ਕਰਮਚਾਰੀਆਂ ਨੂੰ ਆਊਟਸੋਰਸ ’ਤੇ ਰੱਖਣ ਦਾ ਜੋ ਫ਼ੈਸਲਾ ਲਿਆ ਗਿਆ ਸੀ, ਉਸਨੂੰ ਰੱਦ ਕੀਤਾ ਜਾਵੇ, ਏ ਟੂ ਜੈੱਡ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨਿਗਮ ਅਧੀਨ ਲਿਆਂਦਾ ਜਾਵੇ ਤੇ ਨਿਗਮ ਵੱਲੋਂ ਤਜ਼ਰਬੇ ਅਤੇ ਸੀਨੀਅਰਤਾ ਦੇ ਆਧਾਰ ’ਤੇ ਸੈਨੇਟਰੀ ਸੁਪਰਵਾਈਜ਼ਰ ਰੱਖੇ ਜਾਣ। ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਪਰਖਕਾਲ ਘਟਾ ਕੇ 1 ਸਾਲ ਕੀਤਾ ਜਾਵੇ ਤੇ ਜੇ ਕਿਸੇ ਡੀਸੀ ਰੇਟ ਸਫ਼ਾਈ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਹੀ ਪਰਿਵਾਰ ਨੂੰ ਨੌਕਰੀ ਦੇਣਾ ਯਕੀਨੀ ਬਣਾਇਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All