DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਂਸਲਰਾਂ ਨੂੰ ਟੈਬਲੇਟ ਵੰਡੇ

ਨਗਰ ਨਿਗਮ ਲੁਧਿਆਣਾ ਵੱਲੋਂ ਈ-ਆਫਿਸ ਲਾਗੂ ਕਰਨ ਲਈ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸੋਮਵਾਰ ਨੂੰ ਨਗਰ ਨਿਗਮ ਜ਼ੋਨ ਏ ਦਫ਼ਤਰ ਵਿੱਚ ਕੌਂਸਲਰਾਂ ਨੂੰ ਟੈਬਲੇਟ ਵੰਡੇ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ 15 ਕੌਂਸਲਰਾਂ ਨੂੰ ਟੈਬਲੇਟ...

  • fb
  • twitter
  • whatsapp
  • whatsapp
featured-img featured-img
Sr Dy Mayor Prashar, Dy Mayor Johar distribute tablets among councillors in Ludhiana.
Advertisement

ਨਗਰ ਨਿਗਮ ਲੁਧਿਆਣਾ ਵੱਲੋਂ ਈ-ਆਫਿਸ ਲਾਗੂ ਕਰਨ ਲਈ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸੋਮਵਾਰ ਨੂੰ ਨਗਰ ਨਿਗਮ ਜ਼ੋਨ ਏ ਦਫ਼ਤਰ ਵਿੱਚ ਕੌਂਸਲਰਾਂ ਨੂੰ ਟੈਬਲੇਟ ਵੰਡੇ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ 15 ਕੌਂਸਲਰਾਂ ਨੂੰ ਟੈਬਲੇਟ ਵੰਡੇ ਗਏ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਦੱਸਿਆ ਕਿ ਈ-ਆਫਿਸ ਲਾਗੂ ਕਰਨ ਲਈ ਨਗਰ ਨਿਗਮ ਦੇ ਜਨਰਲ ਹਾਊਸ ਵੱਲੋਂ ਟੈਬਲੇਟ ਖਰੀਦਣ ਦਾ ਫ਼ੈਸਲਾ ਕੀਤਾ ਗਿਆ ਸੀ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਟੈਬਲੇਟ ਬਾਕੀ ਕੌਂਸਲਰਾਂ ਨੂੰ ਜਲਦੀ ਤੋਂ ਜਲਦੀ ਵੰਡੇ ਜਾਣ। ਇਨ੍ਹਾਂ ਟੈਬਲੇਟਾਂ ਦੀ ਵੰਡ ਤੋਂ ਬਾਅਦ, ਵਿੱਤ ਅਤੇ ਠੇਕਾ ਕਮੇਟੀ (ਐੱਫ ਐਂਡ ਸੀ ਸੀ) ਅਤੇ ਨਗਰ ਨਿਗਮ ਜਨਰਲ ਹਾਊਸ ਦੀਆਂ ਮੀਟਿੰਗਾਂ ਕਾਗਜ਼ ਰਹਿਤ ਹੋ ਜਾਣਗੀਆਂ। ਇਹ ਨਾ ਸਿਰਫ਼ ਕਾਗਜ਼ ਦੀ ਬਚਤ ਕਰੇਗਾ, ਸਗੋਂ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵੀ ਉਤਸ਼ਾਹਿਤ ਕਰੇਗਾ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਈ-ਆਫਿਸ ਨੂੰ ਉਤਸ਼ਾਹਿਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਨਾਲ ਸਮੇਂ ਦੀ ਬਚਤ ਵੀ ਹੋਵੇਗੀ। ਇਸ ਦਾ ਉਦੇਸ਼ ਨਿਵਾਸੀਆਂ ਨੂੰ ਸਮੇਂ ਸਿਰ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕਰਨਾ ਹੈ।

Advertisement
Advertisement
×