ਲੁਧਿਆਣਾ: ਤਾਇਕਵਾਂਡੋ ਐਸੋਸੀਏਸ਼ਨ ਆਫ ਲੁਧਿਆਣਾ ਵੱਲੋਂ ਕਰਵਾਏ ਗਏ ਤਾਇਕਵਾਂਡੋ ਮੁਕਾਬਲੇ ਵਿੱਚੋਂ ਸਪਰਿੰਗ ਡੇਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਤਿੰਨ ਸੋਨੇ ਅਤੇ ਚਾਰ ਚਾਂਦੀ ਦੇ ਤਗ਼ਮੇ ਜਿੱਤੇ। ਇਹ ਖਿਡਾਰੀ ਹੁਣ ਰਾਜ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਵਿੱਚ ਖੇਡਣਗੇ। ਸਪਰਿੰਗ ਡੇਲ ਸਕੂਲ ਦੇ ਅਨਮੋਲ ਕੁਮਾਰ, ਅਕਾਸ਼ ਕੁਮਾਰ ਅਤੇ ਦਮਨਪ੍ਰੀਤ ਕੌਰ ਨੇ ਸੋਨੇ ਦੇ ਤਗ਼ਮੇ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕੀਤੀ। ਇਸ ਤੋਂ ਇਲਾਵਾ ਅਦਿਤਿਆ ਮਹਾਤਰਾ, ਅਰਮਾਨ, ਅੰਕਿਤਾ ਗੋਇਲ ਅਤੇ ਕਨਿਸ਼ਕਾ ਨੇ ਚਾਂਦੀ ਦੇ ਤਗ਼ਮੇ ਜਿੱਤੇ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ ਅਤੇ ਕਮਲਪ੍ਰੀਤ ਕੌਰ, ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਤਗ਼ਮਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। -ਖੇਤਰੀ ਪ੍ਰਤੀਨਿਧ