DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੱਲਾ ਸਕੂਲ ਵਿੱਚ ਹੋਣਹਾਰ ਬੱਚਿਆਂ ਦਾ ਸਨਮਾਨ

ਨਿਰਮਲ ਸਿੰਘ ਡੱਲਾ ਦੀਆਂ ਨਿਸ਼ਕਾਮ ਸੇਵਾਵਾਂ ਦੀ ਸ਼ਲਾਘਾ

  • fb
  • twitter
  • whatsapp
  • whatsapp
featured-img featured-img
ਨਿਸ਼ਕਾਮ ਸੇਵਾ ਲਈ ਨਿਰਮਲ ਸਿੰਘ ਦਾ ਸਨਮਾਨ ਕਰਦੇ ਹੋਏ ਪਤਵੰਤੇ।
Advertisement

ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਵਿਖੇ ਮਾਤਾ ਸਾਹਿਬ ਕੌਰ ਟਰੱਸਟ, ਨਗਰ ਪੰਚਾਇਤ ਅਤੇ ਅਧਿਆਪਕਾਂ ਨੇ ਸਾਂਝੇ ਤੌਰ ’ਤੇ ਸਾਲਾਨਾ ਸਮਾਗਮ ਕਰਵਾਇਆ। ਉਦਘਾਟਨ ਸਰਪੰਚ ਗੁਰਪਾਲ ਸਿੰਘ ਪਾਲੀ ਅਤੇ ਮੁੱਖ ਅਧਿਆਪਕ ਜਸਵਿੰਦਰ ਸਿੰਘ ਚਕਰ ਨੇ ਕੀਤਾ। ਬੱਚਿਆਂ ਨੇ ਧਾਰਮਿਕ ਗੀਤ, ਕਵੀਸ਼ਰੀ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਆਪਣੀ ਪ੍ਰਤਿਭਾ ਦਿਖਾਈ। ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਪੇਸ਼ ਕੀਤੀ ਕੋਰੀਓਗ੍ਰਾਫੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਹਰਮਨ ਸਿੰਘ ਸਰਾਂ ਨੇ ਆਪਣੇ ਪਿਤਾ ਸਵਰਗਵਾਸੀ ਕਾਬਲ ਸਿੰਘ ਸਰਾਂ ਦੀ ਯਾਦ ਵਿੱਚ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦਿੱਤੇ। ਬੱਚਿਆਂ ਲਈ ਮੁਫ਼ਤ ਬੱਸ ਸੇਵਾ ਚਲਾਉਣ ਬਦਲੇ ਪ੍ਰਧਾਨ ਨਿਰਮਲ ਸਿੰਘ ਡੱਲਾ ਅਤੇ ਪਿੰਡ ਦੇ ਵਿਕਾਸ ਵਿੱਚ ਹਿੱਸਾ ਪਾਉਣ ਵਾਲੇ ਪ੍ਰਵਾਸੀ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਾਬਕਾ ਸਰਪੰਚ ਜਸਵਿੰਦਰ ਕੌਰ ਸਿੱਧੂ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਪ੍ਰਧਾਨ ਜੋਰਾ ਸਿੰਘ ਸਰਾਂ, ਪ੍ਰਧਾਨ ਧੀਰਾ ਸਿੰਘ ਡੱਲਾ, ਪ੍ਰਧਾਨ ਤੇਲੂ ਸਿੰਘ, ਇਕਬਾਲ ਸਿੰਘ, ਐਡਵੋਕੇਟ ਰੁਪਿੰਦਰਪਾਲ ਸਿੰਘ ਸਰਾਂ, ਬਿੰਦੀ ਸਿੰਘ, ਗੁਰਚਰਨ ਸਿੰਘ, ਗੁਰਮੇਲ ਸਿੰਘ ਤੇ ਹੋਰ ਹਾਜ਼ਰ ਸਨ।

Advertisement
Advertisement
×