ਤਰਨਪ੍ਰੀਤ ਭਾਸ਼ਣ ਮੁਕਾਬਲੇ ’ਚ ਦੋਇਮ
ਤਰਨਪ੍ਰੀਤ ਕੌਰ ਦਾ ਸਨਮਾਨ ਕਰਦੇ ਹੋੋਏ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ। -ਫੋਟੋ: ਸ਼ੇਤਰਾ
Advertisement
ਇਥੋਂ ਦੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਭਾਰਤ ਵਿਕਾਸ ਪਰਸ਼ਿਦ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਦੱਸਿਆ ਕਿ 11ਵੀਂ ਸਾਇੰਸ ਗਰੁੱਪ ਦੀ ਤਰਨਪ੍ਰੀਤ ਕੌਰ ਨੇ ਇਸ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਪੰਜਾਬੀ ਅਧਿਆਪਕਾ ਮਲਕੀਤ ਕੌਰ, ਕੁਲਦੀਪ ਕੌਰ ਤੇ ਬੇਅੰਤ ਸਿੰਘ ਹਾਜ਼ਰ ਸਨ।
Advertisement
Advertisement