ਤਰਨ ਤਾਰਨ ਨੇ ਅਗਲੀਆਂ ਚੋਣਾਂ ’ਚ ‘ਆਪ’ ਦੀ ਜਿੱਤ ਪੱਕੀ ਕੀਤੀ: ਗਿਆਸਪੁਰਾ
ਨਿੱਜੀ ਪੱਤਰ ਪ੍ਰੇਰਕ
ਮਲੌਦ, 14 ਨਵੰਬਰ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਾਮੱਤੀ ਜਿੱਤ ਲੋਕਾਂ ਦੀ ਆਪਣੀ ਜਿੱਤ ਹੈ, ਜਿਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਨੀਂਹ ਪੱਕੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਇੱਕਾ-ਦੁੱਕਾ ਛੱਡ ਕੇ ਲਗਪਗ ਸਾਰੇ ਹੀ ਪੂਰੇ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਫ਼ਤ, ਨਹਿਰੀ ਪਾਣੀ, ਸਿੱਖਿਆ, ਸਿਹਤ ਸਹੂਲਤਾਂ, ਮੈਰਿਟ ਦੇ ਆਧਾਰ ’ਤੇ ਨੌਕਰੀਆਂ, ਸੜਕਾਂ, ਖੇਡ ਮੈਦਾਨ, ਜਿੰਮ ਤੇ ਹੋਰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿੰਨ੍ਹਾਂ ’ਤੇ ਲੋਕਾਂ ਨੇ ਮੋਹਰ ਲਾਈ ਹੈ। ਉਨ੍ਹਾਂ ਤਰਨ ਤਾਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਕੌਂਸਲਰ ਦੀਪਕ ਗੋਇਲ, ਸਰਪੰਚ ਪ੍ਰਗਟ ਸਿੰਘ ਸਿਆੜ, ਲਖਵੀਰ ਸਿੰਘ ਔਜਲਾ ਨੇ ਜਿੱਤ ਦੀ ਖੁਸ਼ੀ ਵਿੱਚ ਵਿਧਾਇਕ ਗਿਆਸਪੁਰਾ ਦਾ ਮੂੰਹ ਮਿੱਠਾ ਕਰਵਾਇਆ।
ਵਿਧਾਇਕ ਮਨਵਿੰਦਰ ਗਿਆਸਪੁਰਾ ਨੂੰ ਲੱਡੂ ਖੁਆਉਂਦੇ ਹੋਏ ‘ਆਪ’ ਆਗੂ। -ਫੋਟੋ: ਜੱਗੀ