ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਸਤੰਬਰ
ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਲੁਧਿਆਣਾ ਦੇ ਪੰਜਾਬੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਦੋ ਵਿਸ਼ਿਆਂ ਪੰਜਾਬੀ ਅਤੇ ਸਵਾਗਤ ਜ਼ਿੰਦਗੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਨ੍ਹਾਂ ਦੀਆਂ ਦੋਵਾਂ ਵਿਧੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੂਜੇ ਸਥਾਨ ਲਈ ਚੁਣਿਆ ਗਿਆ। ਪੰਜਾਬ ਵਿੱਚ ਦੋ ਵਿਸ਼ਿਆਂ ਵਿੱਚੋਂ ਇਨਾਮ ਪ੍ਰਾਪਤ ਕਰਨ ਵਾਲੇ ਉਹ ਪਹਿਲੇ ਅਧਿਆਪਕ ਬਣ ਗਏ ਹਨ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਪਰਵ- 2021 ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਅਧਿਆਪਕਾਂ ਵੱਲੋਂ ਸਿੱਖਣ ਸਿਖਾਉਣ ਪ੍ਰਕਿਰਿਆ ਨਾਲ ਸਬੰਧਿਤ ਬਣਾਈਆਂ ਗਈਆਂ ਨਵੀਨਤਮ ਤੇ ਵਿਲੱਖਣ ਖੋਜਾਂ ਦੀਆਂ ਪੇਸ਼ਕਾਰੀਆਂ ਹੋਈਆਂ। ਇਸ ਮੌਕੇ ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਜੇਤੂ ਅਧਿਆਪਕ ਵਿਭਾਗ ਵੱਲੋਂ ਰਾਜ ਪੱਧਰੀ ਮੁਕਾਬਲੇ ਲਈ ਭੇਜੇ ਗਏ ਸਨ।