ਸੈਂਟੀਨਲ ਸਕੂਲ ਵਿੱਚ ਅਧਿਆਪਕ ਦਾ ਸਨਮਾਨ
: ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਰਹਿਨੁਮਾਈ, ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਅਤੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਅਧਿਆਪਕਾ ਵੱਲੋਂ ਖ਼ਾਸ...
Advertisement
: ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਰਹਿਨੁਮਾਈ, ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਅਤੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਅਧਿਆਪਕਾ ਵੱਲੋਂ ਖ਼ਾਸ ਪਲ ਸਾਂਝੇ ਕੀਤੇ ਗਏ। ਪ੍ਰਿੰਸੀਪਲ ਪੂਨਮ ਸ਼ਰਮਾ ਨੇ ਅਧਿਆਪਕਾਂ ਨੂੰ ਸਿੱਖਿਆ ਪ੍ਰਤੀ ਨਿਸ਼ਠਾ ਅਨੁਸ਼ਾਸ਼ਨ ਅਤੇ ਮਿਹਨਤ ਦੀਆਂ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਖੁਸ਼ਹਾਲੀ ਉਸ ਦੇ ਅਧਿਆਪਕਾਂ ਤੇ ਨਿਰਧਾਰਿਤ ਹੁੰਦੀ ਹੈ, ਕਿਉਂਕਿ ਉਹੀ ਵਿਦਿਆਰਥੀਆਂ ਦੀ ਬੁਨਿਆਦ ਨੂੰ ਮਜ਼ਬੂਤ ਬਣਾਉਂਦੇ ਹਨ। ਸਮਾਗਮ ਦੌਰਾਨ ਅਧਿਆਪਕਾਂ ਨੂੰ ਯਾਦਗਾਰੀ ਕਾਰਡ ਅਤੇ ਤੋਹਫ਼ੇ ਦਿੱਤੇ ਗਏ। ਆਖਰ ਵਿੱਚ ਕੇਕ ਕੱਟ ਕੇ ਅਧਿਆਪਕ ਦਿਵਸ ਮਨਾਇਆ ਗਿਆ ਅਤੇ ਫਿਰ ਸਾਰੇ ਸਟਾਫ਼ ਨੂੰ ਤੋਹਫ਼ੇ ਦਿੱਤੇ ਗਏ।
Advertisement
Advertisement