ਮੈਕਸ ਸਕੂਲ ’ਚ ਅਧਿਆਪਕ-ਮਾਪੇ ਮਿਲਣੀ
ਸਮਰਾਲਾ: ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਡਾ. ਮੋਨਿਕਾ ਦੀ ਅਗਵਾਈ ਵਿੱਚ ਸਾਲਾਨਾ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਰਸਰੀ ਤੋਂ ਲੈ ਕੇ ਨੌਵੀਂ ਜਮਾਤ ਅਤੇ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ...
Advertisement
ਸਮਰਾਲਾ: ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਡਾ. ਮੋਨਿਕਾ ਦੀ ਅਗਵਾਈ ਵਿੱਚ ਸਾਲਾਨਾ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਰਸਰੀ ਤੋਂ ਲੈ ਕੇ ਨੌਵੀਂ ਜਮਾਤ ਅਤੇ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਾਲਾਨਾ ਅਕਾਦਮਿਕ ਅਤੇ ਵੱਖ-ਵੱਖ ਗਤੀਵਿਧੀਆਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਵਿੱਚ ਨਵੇਂ ਸੈਸ਼ਨ (2024-25) ਦੀਆਂ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੀਆਂ ਕਲਾਸਾਂ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ ਅਤੇ ਨਾਲ ਹੀ ਉਨ੍ਹਾਂ ਨੇ ਨਵੇਂ ਸੈਸ਼ਨ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਮਾਪਿਆਂ ਨੂੰ ਜਾਣੂ ਵੀ ਕਰਵਾਇਆ। -ਪੱਤਰ ਪ੍ਰੇਰਕ
Advertisement
Advertisement