DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾਂ ਵੱਲੋਂ ਖਜ਼ਾਨਾ ਦਫਤਰ ਅੱਗੇ ਮੁਜ਼ਾਹਰਾ

ਜੂਨ ਮਹੀਨੇ ਦੀ ਤਨਖਾਹ ਰੋਕਣ ਖ਼ਿਲਾਫ਼ ਨਾਅਰੇਬਾਜ਼ੀ; ਖਜ਼ਾਨਾ ਦਫਤਰਾਂ ’ਤੇ ਥੋਪੀਆਂ ਪਾਬੰਦੀਆਂ ਹਟਾਉਣ ਦੀ ਮੰਗ
  • fb
  • twitter
  • whatsapp
  • whatsapp
Advertisement

ਸਤਵਿੰਦਰ ਬਸਰਾ

ਲੁਧਿਆਣਾ 8 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਈ ਗਈ ਅਣ ਐਲਾਨੀ ਵਿੱਤੀ ਐਮਰਜੈਂਸੀ ਵਿਰੁੱਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿੱਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਜ਼ੁਬਾਨੀ ਹੁਕਮਾਂ ਰਾਹੀਂ ਤਨਖਾਹ ਰੋਕ ਦਿੱਤੀ ਜਾਂਦੀ ਹੈ। ਇਸ ਵਾਰ ਵੀ ਕਥਿਤ ਤੌਰ ’ਤੇ ਜੂਨ ਮਹੀਨੇ ਦੀ ਤਨਖਾਹ ਰੋਕੀ ਹੋਈ ਹੈ। ਇਸ ਤੋਂ ਬਿਨਾਂ 31 ਮਾਰਚ, 30 ਅਪਰੈਲ ਖੋਟਾ ਪੈਸਾ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੀਤ ਪ੍ਰਧਾਨ ਗੁਰਦੀਪ ਹੇਰਾਂ, ਜ਼ਿਲ੍ਹਾ ਵਿੱਤ ਸਕੱਤਰ ਗੁਰਬਚਨ ਸਿੰਘ ਖੰਨਾ ਨੇ ਕਿਹਾ ਕਿ ਅਧਿਆਪਕਾਂ ਦੇ ਮੈਡੀਕਲ ਪ੍ਰਤੀਪੂਰਤੀ ਦੇ ਬਿੱਲ, ਜੀ.ਪੀ.ਐਫ਼.ਐਡਵਾਂਸ ਅਤੇ ਫਾਈਨਲ ਅਦਾਇਗੀ ਦੇ ਬਿੱਲ, 5178 ਅਧਿਆਪਕਾਂ ਦੇ ਬਕਾਇਆ ਰਾਸ਼ੀ ਤੇ ਜ਼ਬਾਨੀ ਰੋਕਾਂ ਲਗਾ ਕੇ ਅਧਿਆਪਕਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾਂ ਹੈ। ਅੱਜ ਵਰ੍ਹਦੇ ਮੀਂਹ ਵਿੱਚ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਅਰਵਿੰਦਰ ਭੰਗੂ ਅਤੇ ਦੀਪ ਰਾਜਾ ਨੇ ਮੰਗ ਕੀਤੀ ਕਿ ਖਜ਼ਾਨਾ ਦਫਤਰਾਂ ’ਤੇ ਥੋਪੀਆਂ ਹਰ ਤਰ੍ਹਾਂ ਦੀਆਂ ਪਾਬੰਦੀਆਂ ਤੁਰੰਤ ਖ਼ਤਮ ਕੀਤੀਆਂ ਜਾਣ। ਸੇਵਾ ਮੁਕਤ ਹੋਣ ਵਾਲੇ ਅਧਿਆਪਕਾਂ ਦੇ ਹਰ ਤਰ੍ਹਾਂ ਦੇ ਬਕਾਇਆ ਦੀ ਅਦਾਇਗੀ 15 ਦਿਨਾਂ ਦੇ ਵਿੱਚ-ਵਿੱਚ ਕੀਤੀ ਜਾਵੇ। ਐਕਸ ਗਰੇਸ਼ੀਆ ਜਾਰੀ ਕਰਨ ਵਿਚ ਕਿਸੇ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇਂਦਰੀ ਤਨਖਾਹ ਕਮਿਸ਼ਨ ਦੇ ਓਹਲੇ ਤਨਖਾਹ ਕਟੌਤੀ ਰੱਦ ਕੀਤੀ ਜਾਵੇ। ਪੇਂਡੂ ਭੱਤੇ ਸਮੇਤ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ। ਰੋਸ ਪ੍ਰਦਰਸ਼ਨ ਉਪਰੰਤ ਵਿੱਤ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ। ਰੋਸ ਪ੍ਰਦਰਸਨ ਵਿੱਚ ਵੱਡੀ ਗਿਣਤੀ ਵਿਚ ਅਧਿਆਪਕ ਆਗੂਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਖੰਨਾ, ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਮਾਹੀ, ਬਲਜੀਤ ਸਿੰਘ, ਕੁਲਭੂਸ਼ਨ, ਹਰਮਿੰਦਰ ਸਿੰਘ ਕੈੰਥ, ਸਨਦੀਪ ਸਮਰਾਲਾ, ਲਾਲ ਸਿੰਘ, ਪੂਨਮ ਸ਼ਰਮਾ, ਰਾਜਿੰਦਰ ਚੌਹਾਨ ਅਤੇ 5178 ਅਧਿਆਪਕ ਇੱਕ ਵੱਡੀ ਗਿਣਤੀ ’ਚ ਸ਼ਾਮਲ ਹੋਏ।

Advertisement
×