ਅਧਿਆਪਕਾਂ ਨੇ ਹੜ੍ਹ ਪੀੜਤਾਂ ਲਈ ਵਿੱਤੀ ਮਦਦ ਭੇਜੀ
ਬਲਾਕ ਦੋਰਾਹਾ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 2 ਲੱਖ 50 ਹਜ਼ਾਰ 661 ਰੁਪਏ ਇਕੱਠੇ ਕਰਕੇ ਬਲਾਕ ਨੋਡਲ ਅਫਸਰ ਦੋਰਾਹਾ ਪ੍ਰਿੰਸੀਪਲ ਵਰਿੰਦਰ ਸਿੰਘ ਰਾਹੀਂ ਜ਼ਿਲ੍ਹਾ ਸਿੱਖਿਆ ਅਫਸਰ...
Advertisement
ਬਲਾਕ ਦੋਰਾਹਾ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 2 ਲੱਖ 50 ਹਜ਼ਾਰ 661 ਰੁਪਏ ਇਕੱਠੇ ਕਰਕੇ ਬਲਾਕ ਨੋਡਲ ਅਫਸਰ ਦੋਰਾਹਾ ਪ੍ਰਿੰਸੀਪਲ ਵਰਿੰਦਰ ਸਿੰਘ ਰਾਹੀਂ ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਡਿੰਪਲ ਮਦਾਨ ਨੂੰ ਸੌਂਪੇ ਗਏ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਵਰਗ ਸਿਰਫ ਸਿੱਖਿਆ ਤੱਕ ਹੀ ਸੀਮਤ ਨਹੀਂ ਸਗੋਂ ਹਰ ਵੇਲੇ ਮਨੁੱਖਤਾ, ਸਮਾਜ ਭਲਾਈ ਤੇ ਲੋਕ ਭਲਾਈ ਕਾਰਜਾਂ ਵਿੱਚ ਵੀ ਆਪਣਾ ਬਣਦਾ ਯੋਗਦਾਨ ਪਾਉਂਦਾ ਰਹਿੰਦਾ ਹੈ। ਉਨ੍ਹਾਂ ਨੇ ਬਲਾਕ ਦੋਰਾਹਾ ਦੇ ਅਧਿਆਪਕਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਡਿੰਪਲ ਮਦਾਨ ਨੇ ਵੀ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।
Advertisement
Advertisement