ਅੱਜ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਅਧਿਆਪਕਾਂ ’ਤੇ ਧੱਕੇ ਨਾਲ ਥੋਪੀ ਜਾ ਰਹੀ ਟੈੱਟ ਦੀ ਸ਼ਰਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਧਿਆਪਕ ਆਗੂਆਂ ਨੇ ਦੱਸਿਆ ਕਿ ਵਿਭਾਗ ਵੱਲੋਂ 2011 ਤੋਂ ਪਹਿਲਾਂ ਜੁਆਇਨ ਹੋਏ ਅਧਿਆਪਕਾਂ, ਜਿਹਨਾਂ ਨੂੰ ਟੈੱਟ ਤੋਂ ਛੋਟ ਮਿਲੀ ਹੋਈ ਸੀ, ਉਪਰ 7 ਫਰਵਰੀ 2026 ਨੂੰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੀ ਈ ਟੀ (ਟੈੱਟ) ਦੀ ਪ੍ਰੀਖਿਆ ਪਾਸ ਕਰਨ ਦੀ ਲਾਜ਼ਮੀ ਸ਼ਰਤ ਲਗਾ ਦਿੱਤੀ ਗਈ ਅਤੇ 14 ਸਤੰਬਰ 2017 ਨੂੰ ਜਾਰੀ ਕੀਤਾ ਪੱਤਰ ਜਿਸ ਵਿੱਚ ਟੀ ਈ ਟੀ ਤੋਂ ਛੋਟ ਦਿੱਤੀ ਗਈ ਸੀ, ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਫਰਵਰੀ ਦੀ ਸੂਬਾ ਪੱਧਰੀ ਰੋਸ ਰੈਲੀ ਤੋਂ ਬਾਅਦ , ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ 27 ਫਰਵਰੀ ਦਾ ਸਮਾਂ ਦਿੱਤਾ ਗਿਆ, ਪਰ ਸਰਕਾਰ ਅਧਿਆਪਕ ਜੱਥੇਬੰਦੀਆਂ ਨਾਲ਼ ਗੱਲ ਕਰਨ ਤੋਂ ਭੱਜ ਗਈ ਹੈ ਅਤੇ ਹੁਣ 6 ਮਾਰਚ ਦਾ ਸਮਾਂ ਦਿੱਤਾ ਗਿਆ ਹੈ। ਸਰਕਾਰੀ ਦੇ ਵਤੀਰੇ ’ਤੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ , ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਲਈ ਲੁਧਿਆਣੇ ਜ਼ਿਲ੍ਹੇ ਦੀਆਂ ਸਮੂਹ ਜਥੇਬੰਦੀਆਂ ਵੱਲੋਂ 2 ਮਾਰਚ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਦੀਪ ਸਿੰਘ ਸੌਂਦ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਇਹਨਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਅੱਜ ਦੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਬਿਲਗਾ, ਦਲਜੀਤ ਸਿੰਘ ਸਮਰਾਲਾ, ਰੁਪਿੰਦਰ ਪਾਲ ਸਿੰਘ ਗਿੱਲ, ਬਲਵਿੰਦਰ ਸਿੰਘ ਲਤਾਲਾ,ਜਗਜੀਤ ਸਿੰਘ ਮਾਨ, ਟਹਿਲ ਸਿੰਘ ਸਰਾਭਾ,ਬਿਕਰਮਜੀਤ ਸਿੰਘਕੱਦੋਂ, ਅਜੀਤ ਪਾਲ ਸਿੰਘ ਜੱਸੋਵਾਲ,ਗੁਰਦੀਪ ਸਿੰਘ ਚੀਮਾਂ ਅਤੇ ਹਰਜੀਤ ਸਿੰਘ ਸੁਧਾਰ ਆਦਿ ਆਗੂ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

