ਰਾੜਾ ਸਾਹਿਬ ’ਚ ਸਾਗਵਾਨ ਦੇ ਬੂਟੇ ਲਾਉਣ ਦੀ ਮੁਹਿੰਮ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਘ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸਾਉਣ ਮਹੀਨੇ ਦੀ ਪਵਿੱਤਰ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸੌ ਸਾਗਵਾਨ ਦੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ...
Advertisement
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਘ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸਾਉਣ ਮਹੀਨੇ ਦੀ ਪਵਿੱਤਰ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸੌ ਸਾਗਵਾਨ ਦੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ। ਇਹ ਕਾਰਜ ਸੰਤ ਈਸ਼ਰ ਸਿੰਘ ਦੀ 50ਵੀਂ ਬਰਸੀ ਨੂੰ ਸਮਰਪਿਤ ਹੈ।
ਇਸ ਮੁਹਿੰਮ ਵਿੱਚ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲੇ, ਬਾਬਾ ਰੋਸ਼ਨ ਸਿੰਘ ਧਬਲਾਨ ਵਾਲੇ, ਰਣਧੀਰ ਸਿੰਘ ਢੀਂਡਸਾ, ਮਲਕੀਤ ਸਿੰਘ ਪਨੇਸਰ, ਹਰਦੇਵ ਸਿੰਘ ਊਭੀ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਮਨਿੰਦਰਜੀਤ ਸਿੰਘ ਬੈਨੀਪਾਲ, ਮਨਜੀਤ ਸਿੰਘ ਲੋਟੇ, ਕੈਪਟਨ ਰਣਜੀਤ ਸਿੰਘ, ਸੂਬੇਦਾਰ ਚਰਨਜੀਤ ਸਿੰਘ, ਸੂਬੇਦਾਰ ਜਸਵੀਰ ਸਿੰਘ ਲੈਂਡਸਕੇਪ ਸੁਪਰਵਾਈਜ਼ਰ ਪਰਮਜੀਤ ਸਿੰਘ ਸਮੇਤ ਹੋਰ ਸੇਵਾਦਾਰਾਂ ਨੇ ਹਿੱਸਾ ਲਿਆ।
Advertisement
Advertisement