ਭਗਵਾਨ ਮਹਾਂਵੀਰ ਸੇਵਾ ਸੰਸਥਾ ਵਿੱਚ ਤੀਆਂ ਮੌਕੇ ਰੌਣਕ
ਭਗਵਾਨ ਮਹਾਂਵੀਰ ਸੇਵਾ ਸੰਸਥਾ ਦੇ ਇਸਤਰੀ ਵਿੰਗ ਵੱਲੋਂ ਚੂਹੜਪੁਰ ਸਥਿਤ ਲਾਦੀਆਂ ਰੋਡ ਦੀਆਂ ਝੁਗੀਆਂ ਝੌਂਪੜੀਆਂ ਵਿੱਚ ਚਲਾਏ ਜਾ ਰਹੇ ਜੈਨ ਚੈਰੀਟੇਬਲ ਸਿਲਾਈ ਕੇਂਦਰ ਅਤੇ ਜਗਤ ਰਾਮ ਦਰਸ਼ਨ ਜੈਨ ਮੈਮੋਰੀਅਲ ਵਿਦਿਆ ਮੰਦਿਰ ਦੀਆਂ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਬੱਚਿਆਂ ਅਤੇ ਮੁਟਿਆਰਾਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗੀਤ ਸੰਗੀਤ ਅਤੇ ਗਿੱਧਾ ਸ਼ਾਮਲ ਸੀ। ਇਸ ਮੌਕੇ ਔਰਤਾਂ ਅਤੇ ਬੱਚਿਆਂ ਨੂੰ ਤੋਹਫ਼ੇ ਦਿੱਤੇ ਗਏ।
ਇਸ ਮੌਕੇ ਸੰਸਥਾ ਦੇ ਆਗੂ ਰਾਕੇਸ਼ ਜੈਨ ਅਤੇ ਡਾ. ਬਬੀਤਾ ਜੈਨ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਕਿ ਸਾਡੇ ਰਵਾਇਤੀ ਤਿਉਹਾਰ ਜਿੱਥੇ ਸਾਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਦੇ ਹਨ ਉਥੇ ਆਪਸੀ ਸਦਭਾਵਨਾ ਅਤੇ ਪਿਆਰ ਵਿੱਚ ਵੀ ਵਾਧਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੀ ਇਸਤਰੀ ਸ਼ਾਖਾ ਵੱਲੋਂ ਇਸ ਤਰਾਂ ਦੀ ਕਈ ਪ੍ਰੋਗਰਾਮ ਕਰਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਜਥੇਬੰਦੀ ਵੱਲੋਂ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਵਾਲੀਆਂ ਵਿਦਿਆਰਥਣਾਂ ਅਤੇ ਔਰਤਾਂ ਨੂੰ ਜਥੇਬੰਦੀ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬਾਚੀ ਜੈਨ, ਸਮਾਜ ਸੇਵੀਮਿਕਾ ਮੀਨਾ ਦੇਵੀ, ਅੰਜਲੀ ਵਰਮਾ, ਖੁਸ਼ੀ ਵਰਮਾ, ਵਿਭਾ, ਮੋਨਿਕਾ, ਨੰਦਨੀ, ਆਰਜੂ, ਮਾਨਵੀ ਅਤੇ ਸੰਜਨਾ ਆਦਿ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਸੀ।