ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਲਜ਼ਾਰ ਗਰੁੱਪ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਪੰਜਾਬੀ ਪਹਿਰਾਵੇ ਵਿੱਚ ਆਈਆਂ ਵਿਦਿਆਰਥਣਾਂ ਦਾ ਮੁਕਾਬਲਾ ਕਰਵਾਇਆ
ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਓਬਰਾਏ
Advertisement

ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦਾ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮਨਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ ਦੇ ਚੌਗਿਰਦੇ ਦਾ ਸਭ ਤੋਂ ਸੋਹਣਾ ਰੰਗ ਹੈ ਜਿਸ ਨਾਲ ਪੰਜਾਬੀ ਔਰਤ ਦੇ ਬਹੁਤ ਸਾਰੇ ਰਿਸ਼ਤੇ ਜੁੜੇ ਹੋਏ ਹਨ ਅਤੇ ਇਸ ਨੂੰ ਆਧੁਨਿਕਤਾ ਦੇ ਦੌਰ ਵਿਚ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਉਣ ਮਹੀਨਾ ਪੰਜਾਬ ਦੇ ਅਮੀਰ ਵਿਰਸੇ ਦਾ ਅਹਿਸਾਸ ਕਰਵਾਉਂਦਾ ਹੈ ਅਤੇ ਇਸ ਮਹੀਨੇ ਕੁੜੀਆਂ ਆਪਣੇ ਪੇਕੇ ਘਰ ਵਿਚ ਇੱਕਠੀਆਂ ਹੋ ਕੇ ਇਕ ਦੂਜੇ ਨਾਲ ਦੁੱਖ ਸੁੱਖ ਸਾਂਝੇ ਕਰਦੀਆਂ ਹਨ।

ਇਸ ਮੌਕੇ ਵਿਦਿਆਰਥੀਆਂ ਵਿਚਕਾਰ ਖੂਬਸੂਰਤ ਮਹਿੰਦੀ, ਵਾਲ ਸਜਾਉਣ, ਰੰਗੋਲੀ ਬਣਾਉਣ, ਹੱਥ ਪੈਰ ਸਜਾਉਣ ਤੋਂ ਇਲਾਵਾ ਪੱਕੀ ਪੰਜਾਬਣ ਬੈਨਰ ਹੇਠ ਪੰਜਾਬਣ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਨੇ ਪੀਘਾਂ ਝੂਟ ਕੇ ਅਤੇ ਗਿੱਧਾ ਪਾ ਕੇ ਪੂਰੇ ਦਿਨ ਦਾ ਆਨੰਦ ਮਾਣਿਆ। ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਮਾਨਸੂਨ ਰੁੱਤ ਨਾਲ ਜੁੜਿਆ ਪੰਜਾਬ ਦਾ ਇਹ ਮਾਣ ਮੱਤਾ ਤੀਆਂ ਦਾ ਤਿਉਹਾਰ ਭਾਵੇਂ ਅੱਜ ਦੀ ਰੁਝੇਵੇਂ ਭਰੀ ਜ਼ਿੰਦਗੀ ਵਿਚ ਅਲੋਪ ਹੋ ਰਿਹਾ ਹੈ ਪਰ ਸਾਨੂੰ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਡਾਇਰੈਕਟਰ ਗੁਰਕੀਰਤ ਸਿੰਘ ਨੇ ਸਭ ਨੂੰ ਪੰਜਾਬੀ ਸੱਭਿਆਚਾਰ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਵਿਰਸੇ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਈਏ।

Advertisement

Advertisement