ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਏਵੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ

ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ
ਡੀਏਵੀ ਸਕੂਲ ਵਿਖੇ ਤੀਆਂ ਮਨਾਉਣ ਮੌਕੇ ਸਕੂਲੀ ਵਿਦਿਆਰਥੀ। -ਫੋਟੋ: ਸ਼ੇਤਰਾ
Advertisement

ਸਥਾਨਕ ਡੀਏਵੀ ਪਬਲਿਕ ਸਕੂਲ ਵਿਖੇ ਅੱਜ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਦੱਸਿਆ ਕਿ ਸਕੂਲ ਵਿੱਚ ਤੀਆਂ ਦਾ ਤਿਉਹਾਰ ਸੁਚੱਜੇ ਢੰਗ ਨਾਲ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਤੀਆਂ ਦਾ ਤਿਉਹਾਰ ਮਨਾਉਣ ਦੀ ਮਹੱਤਤਾ ਨੂੰ ਦੱਸਦੇ ਹੋਏ ਕੀਤਾ ਗਿਆ। ਉਸ ਤੋਂ ਬਾਅਦ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਨਾਚ ਅਤੇ ਲੋਕ-ਗੀਤ ਪੇਸ਼ ਕੀਤੇ ਗਏ।

Advertisement

ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਵੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਮਹਿੰਦੀ ਲਾਉਣ ਤੋਂ ਇਲਾਵਾ ਪੀਂਘਾਂ ਝੂਟੀਆਂ ਗਈਆਂ। ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਖੀਰ ਅਤੇ ਪੂੜੇ ਘਰਾਂ ਤੋਂ ਲਿਆਂਦੇ ਗਏ ਜਿਨ੍ਹਾਂ ਦਾ ਇਕੱਠੇ ਬੈਠ ਕੇ ਖਾਣ ਦਾ ਆਨੰਦ ਮਾਣਿਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਪਲਾਹ ਵਲੋਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਇਕੱਠੇ ਹੋ ਕੇ ਭਵਿੱਖ ਵਿੱਚ ਉਤਸ਼ਾਹ ਨਾਲ ਆਪਣੀ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਅਤੇ ਆਪਣੇ ਸਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ ਗਿਆ। ਇਹ ਤੀਆਂ ਮਨਾਉਣ ਸਮੇਂ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Advertisement