ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ
ਇਥੇ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਵਿੱਚ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਤੀਆਂ ਦੇ ਇਸ ਸ਼ੁਭ ਮੌਕੇ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਗੀਤ, ਟੱਪੇ, ਬੋਲੀਆਂ, ਗਿੱਧੇ ਅਤੇ ਵਿਦਿਆਰਥਣਾਂ ਨੇ...
Advertisement
ਇਥੇ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਵਿੱਚ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਤੀਆਂ ਦੇ ਇਸ ਸ਼ੁਭ ਮੌਕੇ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਗੀਤ, ਟੱਪੇ, ਬੋਲੀਆਂ, ਗਿੱਧੇ ਅਤੇ ਵਿਦਿਆਰਥਣਾਂ ਨੇ ਇੱਕ ਦੂਜੇ ਦੇ ਮਹਿੰਦੀ ਲਗਾ ਚਾਰੇ ਪਾਸੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥਣਾਂ ਦਾ ‘ਮਿਸ ਤੀਜ’ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਮਿਸ ਕੋਮਲਪ੍ਰੀਤ ਕੌਰ ਨੂੰ ‘ਮਿਸ ਤੀਜ’, ਪਹਿਲੀ ਰਨਰਅੱਪ ਮਿਸ ਹਰਮਨਪ੍ਰੀਤ ਕੌਰ, ਦੂਜੀ ਰਨਰਅੱਪ ਮਿਸ ਰਮਨਦੀਪ ਕੌਰ ਨੂੰ ਚੁਣਿਆ ਗਿਆ। ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਸਮਾਗਮ ਸਫ਼ਲ ਹੋ ਨਿੱਬੜਿਆ।
Advertisement
Advertisement
×