ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਸ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਖੰਨਾ: ‘ਆਓ ਗੁਰਦੁਆਰਾ ਸਾਹਬਿਾਨਾਂ ਨੂੰ ਸਿੱਖੀ ਦੇ ਸਕੂਲ ਬਣਾਈਏ’ ਲੜੀ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਬਿ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਗੁਰਦੁਆਰਾ ਸਿੰਘ ਸਭਾ ਵਿਖੇ 10 ਰੋਜ਼ਾ ਗੁਰਮਤਿ ਗਿਆਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੀ ਸਮਾਪਤੀ ਤੇ ਬੱਚਿਆਂ ਲਈ ਗੁਰਮਤਿ ਸਮਾਗਮ...
ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। -ਫੋਟੋ : ਓਬਰਾਏ
Advertisement

ਖੰਨਾ: ‘ਆਓ ਗੁਰਦੁਆਰਾ ਸਾਹਬਿਾਨਾਂ ਨੂੰ ਸਿੱਖੀ ਦੇ ਸਕੂਲ ਬਣਾਈਏ’ ਲੜੀ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਬਿ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਗੁਰਦੁਆਰਾ ਸਿੰਘ ਸਭਾ ਵਿਖੇ 10 ਰੋਜ਼ਾ ਗੁਰਮਤਿ ਗਿਆਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੀ ਸਮਾਪਤੀ ਤੇ ਬੱਚਿਆਂ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਹਰਪ੍ਰੀਤ ਸਿੰਘ ਅਤੇ ਭਾਈ ਪਰਮਜੀਤ ਸਿੰਘ ਸ਼ਾਮਲ ਹੋਏ। ਉਨ੍ਹਾਂ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ, ਕੀਰਤਨ, ਸਿੱਖ ਧਰਮ ਦੀ ਮੁੱਢਲੀ ਜਾਣਕਾਰੀ, ਕਵਿਤਾਵਾਂ, ਕਵੀਸ਼ਰੀ ਦੀ ਸਿਖਲਾਈ ਦਿੱਤੀ ਗਈ। ਕੈਂਪ ਦੀ ਸਮਾਪਤੀ ਤੇ ਸ਼ਾਮ ਦੇ ਦੀਵਾਨਾਂ ਵਿਚ ਸਿਖਿਆਰਥੀ ਬੱਚਿਆਂ ਨੇ ਰਹਿਰਾਸ ਸਾਹਬਿ ਜੀ ਦੇ ਪਾਠ ਤੋਂ ਲੈ ਕੇ ਅਰਦਾਸ ਤੇ ਹੁਕਮਨਾਮਾ ਲੈਣ ਦੀ ਸੇਵਾ ਤੇ ਸ਼ਬਦ ਕੀਰਤਨ, ਆਰਤੀ ਦਾ ਜਾਪ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੱਚਿਆਂ ਨੂੰ ਸਰਟੀਫ਼ਿਕੇਟ, ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੁਰਜੀਤ ਸਿੰਘ, ਪਰਮਿੰਦਰ ਸਿੰਘ ਖਾਲਸਾ, ਮਨਦੀਪ ਸਿੰਘ, ਸੰਦੀਪ ਸਿੰਘ, ਰਵੀ ਸੇਠੀ, ਬਲਵੀਰ ਪੰਡਿਤ, ਕੁਲਵੰਤ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Tags :
ਸਮਾਪਤਸਿਖਲਾਈਕੈਂਪਗੁਰਮਤਿਰੋਜ਼ਾ
Show comments