ਦਸ ਕਿਲੋ ਭੁੱਕੀ ਅਤੇ ਨਸ਼ੀਲੇ ਪਦਾਰਥ ਬਰਾਮਦ; ਤਿੰਨ ਗ੍ਰਿਫ਼ਤਾਰ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲੀਸ ਨੇ ਤਿੰਨ ਥਾਵਾਂ ਤੋਂ ਤਿੰਨ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਭਾਰੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਹਨ। ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਸਹਾਇਕ ਸਬ-ਇੰਸਪੈਕਟਰ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰ ਨਾਨਕ...
Advertisement
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲੀਸ ਨੇ ਤਿੰਨ ਥਾਵਾਂ ਤੋਂ ਤਿੰਨ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਭਾਰੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਹਨ। ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਸਹਾਇਕ ਸਬ-ਇੰਸਪੈਕਟਰ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰ ਨਾਨਕ ਸਿੰਘ ਉਰਫ ਨਾਨਕੂ ਵਾਸੀ ਪਿੰਡ ਖੁਰਸ਼ੈਦਪੁਰ (ਲੁਧਿਆਣਾ) ਨੂੰ ਉਸਦੇ ਪਿੰਡ ਖੁਰਸ਼ੈਦਪੁਰ ਤੋਂ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਭੁੱਕੀ ਦੀ ਖੇਪ ਲੈ ਕੇ ਬੁੱਢੇ ਨਾਲੇ ਦੇ ਬੰਨ੍ਹ ’ਤੇ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਸੀ। ਉਸ ਕੋਲੋਂ ਪੁਲੀਸ ਨੂੰ 10 ਕਿਲੋ ਭੁੱਕੀ ਮਿਲੀ। ਸਹਾਇਕ ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁੱਢਲੀ ਛਾਣਬੀਣ ਵਿੱਚ ਪਤਾ ਲੱਗਾ ਹੈ ਕਿ ਨਾਨਕ ਸਿੰਘ ਨਾਨਕੂ ਖਿਲਾਫ਼ ਇਸ ਤੋਂ ਪਹਿਲਾਂ ਦੋ ਕੇਸ ਹੋਰ ਦਰਜ ਹਨ।
ਦੂਸਰੇ ਮਾਮਲੇ ’ਚ ਥਾਣਾ ਸਦਰ ਦੀ ਪੁਲੀਸ ਨੇ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਦੀ ਅਗਵਾਈ ਹੇਠ ਗਠਿਤ ਟੀਮ ਨੇ ਪਿੰਡ ਗਾਲਿਬ ਕਲਾਂ ਤੋਂ ਗੁਰਪ੍ਰੀਤ ਸਿੰਘ ਵਾਸੀ ਪਿੰਡ ਗਾਲਿਬ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿੱਚ ਲਿਆ। ਉਸ ਦੀ ਤਲਾਸ਼ੀ ਦੌਰਾਨ ਹੈਰੋਇਨ ਮਿਲੀ, ਜਿਸਦਾ ਵਜ਼ਨ 6.95 ਗ੍ਰਾਮ ਸੀ। ਤੀਜੇ ਮਾਮਲੇ ਵਿੱਚ ਥਾਣਾ ਸ਼ਹਿਰੀ ਦੀ ਪੁਲੀਸ ਨੇ ਹੈੱਡ ਕਾਂਸਟੇਬਲ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਖਾਸ ਸੂਹੀਏ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕੋਠੇ ਰਾਹਲਾਂ ਰੋਡ ਤੋਂ ਮੋਟਰਸਾਈਕਲ ’ਤੇ ਸਵਾਰ ਧਰਮਵੀਰ ਸਿੰਘ ਉਰਫ ਲੱਡੂ ਵਾਸੀ ਇੰਦਰਾ ਕਲੋਨੀ (ਜਗਰਾਉਂ) ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਪੁਲੀਸ ਨੂੰ 60 ਨਸ਼ੇ ਵਾਲੀਆਂ ਗੋਲੀਆਂ ਮਿਲੀਆਂ। ਤਿੰਨਾਂ ਤਸਕਰਾਂ ਖਿਲਾਫ਼ ਪੁਲੀਸ ਨੇ ਕੇਸ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
