ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਅਪਰੈਲ
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਸਾਹਿਬ ਦਾ ਜਨਮ ਦਿਹਾੜਾ ਨੂੰ ਸਮਰਪਿਤ ਗੁਰੂ ਰਵਿਦਾਸ ਕਲਿਆਣ ਸੇਵਾ ਦਲ ਵੱਲੋਂ ਕਰਵਾਏ ਸਮਾਗਮ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ,‘‘ਬਾਬਾ ਸਾਹਿਬ ਦੀ ਬਦੌਲਤ ਅਸੀਂ ਆਪਣੇ ਸੁਤੰਤਰ ਹੱਕਾਂ ਨੂੰ ਮਾਣ ਰਹੇ ਹਾਂ। ਅੱਜ ਬਾਬਾ ਸਾਹਿਬ ਦੀ ਦੇਣ ਹੀ ਸਾਡੇ ਵਿਚੋਂ ਉੱਚ ਅਹੁਦਿਆਂ ਦੀਆਂ ਕੁਰਸੀਆਂ ’ਤੇ ਬੈਠੇ ਹਨ’’। ਇਸ ਮੌਕੇ ਕੁਲਦੀਪ ਕੁਮਾਰ, ਸੁਰਿੰਦਰ ਕੁਮਾਰ, ਕਿਰਨਪਾਲ, ਜਗਦੀਸ਼ ਕੁਮਾਰ, ਮਹੇਸ਼ ਕੁਮਾਰ, ਕਰਮ ਚੰਦ ਸ਼ਰਮਾ, ਜਗਤਾਰ ਸਿੰਘ, ਰਾਜਬੀਰ ਸ਼ਰਮਾ, ਜਸਵਿੰਦਰ ਬਲਿੰਗ, ਗੁਰਮਿੰਦਰ ਸਿੰਘ, ਤਰਿੰਦਰ ਗਿੱਲ, ਪੁਸ਼ਕਰਰਾਜ ਸਿੰਘ, ਸੰਦੀਪ ਰੁਪਾਲੋਂ, ਜਸਵੰਤ ਸਿੰਘ, ਕਰਮਜੀਤ ਸਿੰਘ ਸਿਫ਼ਤੀ, ਬਲਬੀਰ ਸਿੰਘ, ਪੂਰਨ ਚੰਦ, ਰਾਧੇ ਸ਼ਾਮ ਆਦਿ ਹਾਜ਼ਰ ਸਨ।
ਲੁਧਿਆਣ (ਖੇਤਰੀ ਪ੍ਰਤੀਨਿਧ): ਇਥੇ ਸਰਕਾਰੀ ਕਾਲਜ ਲੁਧਿਆਣਾ ਈਸਟ ਵਿੱਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ 131ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਸਮਾਜਿਕ ਬਰਾਬਰਤਾ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਡਾ. ਅੰਬੇਦਕਰ ਦੀ ਸਮਾਜਿਕ ਬਰਾਬਰਤਾ ਦੀ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੁਆਰਾ ਜੀਵਨ ਭਰ ਇਸ ਸਬੰਧੀ ਕੀਤੇ ਗਏ ਕਾਰਜਾਂ ਬਾਰੇ ਚਰਚਾ ਕੀਤੀ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਅੱਜ ਇਥੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਨੇ ਜ਼ਿਲ੍ਹਾ ਪ੍ਰਧਾਨ ਪੂਜਾ ਸਾਹਨੇਵਾਲੀਆ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਪੂਜਾ ਸਾਹਨੇਵਾਲੀਆ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਸਾਹਿਬ ਦੇ ਯੋਗਦਾਨ ਨੂੰ ਕੋਈ ਨਹੀਂ ਭੁਲਾ ਸਕਦਾ।
ਸਮਰਾਲਾ (ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੀ ਸਮਰਾਲਾ ਇਕਾਈ ਨੇ ਭਾਜਪਾ ਦੇ ਮੁੱਖ ਦਫਤਰ, ਬਹਿਲੋਲਪੁਰ ਰੋਡ ਸਮਰਾਲਾ, ਵਿੱਚ ਮੰਡਲ ਪ੍ਰਧਾਨ ਯਸ਼ਪਾਲ ਗੋਪਾਲ ਮਿੰਟਾਂ ਦੀ ਅਗਵਾਈ ਵਿੱਚ ਭਾਰਤੀ ਸਵਿੰਧਾਨ ਦੇ ਰਚੇਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਜਿਸ ਵਿੱਚ ਰਣਜੀਤ ਸਿੰਘ ਜੀਤਾ ਗਹਿਲੇਵਾਲ, ਬਲਰਾਮ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ ਸ਼ਾਮਲ ਹੋਏ।
ਕੁੱਪ ਕਲਾਂ (ਕੁਲਵਿੰਦਰ ਸਿੰਘ ਗਿੱਲ): ਇਥੇ ਪਿੰਡ ਉਮਰਪੁਰਾ ਵਿੱਚ ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਕਲੱਬ ਉਮਰਪੁਰਾ (ਨੱਥੂ ਮਾਜਰਾ) ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅਅੰਬੇਡਕਰ ਸਾਹਿਬ ਦਾ ਜਨਮ ਦਿਨ ਸੁਖਮਨੀ ਸਾਹਿਬ ਦੇ ਪਾਠ ਕਰਵਾ ਮਨਾਇਆ ਗਿਆ। ਪ੍ਰਿੰਸੀਪਲ ਹਰਨੇਕ ਸਿੰਘ ਅਤੇ ਪ੍ਰਧਾਨ ਰਵਿੰਦਰ ਸਿੰਘ ਰੇਸ਼ਮ ਨੇ ਕਿਹਾ ਕਿ ਬਾਬਾ ਸਾਹਿਬ ਨੇ ਪੜ੍ਹੋ, ਜੁੜੋ ਤੇ ਸੰਘਰਸ਼ ਕਰਨ ਦਾ ਸੰਦੇਸ਼ ਦਿੱਤਾ ਜਿਸ ਨੂੰ ਅਪਣਾਉਣਾ ਬਹੁਤ ਹੀ ਵੱਡੀ ਜ਼ਰੂਰਤ ਹੈ।
ਵਾਤਾਵਰਨ ਪ੍ਰੇਮੀ ਅਤੇ ਦਰਜ਼ਾ ਚਾਰ ਮੁਲਾਜ਼ਮ ਮਨਾਉਣਗੇ ਅੰਬੇਡਕਰ ਜੈਅੰਤੀ
ਜਗਰਾਉਂ (ਪੱਤਰ ਪ੍ਰੇਰਕ): ਜਗਰਾਉਂ ਸਮੇਤ ਸਮੁੱਚੇ ਪੰਜਾਬ ਦੀ ਧਰਤੀ ਦਾ 33 ਫਸਦੀ ਰਕਬਾ ਜੰਗਲ ਹੇਠ ਕਰਨ ਲਈ ਜਦੋ-ਜਹਿਦ ਕਰ ਰਹੀ ‘ਗਰੀਨ ਪੰਜਾਬ ਮਿਸ਼ਨ’ ਟੀਮ (ਇਕਾਈ) ਜਗਰਾਉਂ ਦੀ ਖਾਸ ਮੀਟਿੰਗ ਟੀਮ ਦੇ ਆਗੂ ਸਤਪਾਲ ਸਿੰਘ ਦੇਹੜਕਾ ਅਤੇ ਪ੍ਰੋ. ਕਰਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਬਾਰੇ ਚਾਨਣਾ ਪਾਂਉਦਿਆ ਸੱਤਪਾਲ ਦੇਹੜਕਾ ਨੇ ਦੱਸਿਆ ਕਿ 15 ਅਪਰੈਲ ਨੂੰ ਡੀਏਵੀ ਕਾਲਜ਼ ਜਗਰਾਉਂ ਦੇ ਬਿਲਕੁਲ ਨਾਲ ਸ਼ਹਿਰ ਦੇ ਮਸ਼ਹੂਰ ਲੰਮਿਆ ਵਾਲੇ ਬਾਗ ਵਿੱਚ ਦੇਸ਼ ਦਾ ਸੰਵਿਧਾਨ ਰਚਣ ਵਾਲੇ ਡਾ. ਬੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖਾਸ ਸਮਾਗਮ ਦਰਜ਼ਾ ਚਾਰ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਅਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ’ਚ ਗਰੀਨ ਪੰਜਾਬ ਮਿਸ਼ਨ ਟੀਮ ਵੱਲੋਂ ਹਾਜ਼ਰੀ ਭਰਦੇ ਹੋਏ ਵਾਤਾਵਰਨ ਨੂੰ ਸੰਭਾਲਣ ਅਤੇ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਲਿਟਰੇਚਰ ਅਤੇ ਤਸਵੀਰਾਂ ਦੀ ਪ੍ਰਦਰਸਨੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।