ਪੱਤਰ ਪ੍ਰੇਰਕ
ਪਾਇਲ, 5 ਅਗਸਤ
ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੋਆ ਦੀ ਆਜ਼ਾਦੀ ਦੇ ਪਹਿਲੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀ ਪਿੰਡ ਈਸੜੂ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਿਰਕਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਅਤੇ ਐੱਸਡੀਐਮ ਮਨਜੀਤ ਕੌਰ ਨੇ ਈਸੜੂ ਦੀ ਦਾਣਾ ਮੰਡੀ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮਾਗਮ ਸਬੰਧੀ ਡਿਊਟੀਆਂ ਲਗਾਈਆਂ। ਏਡੀਸੀ ਨੇ ਦੱਸਿਆ ਕਿ ਵਾਟਰ ਪਰੂਫ ਟੈਂਟ ਦਾ ਪੰਡਾਲ ਲਗਾਇਆ ਜਾਵੇਗਾ। ਇਸ ਮੌਕੇ ਹੈਲੀਪੈਡ, ਪਾਰਕਿੰਗ ਲਈ ਪੁਲੀਸ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।