ਸਮਰਾਲਾ (ਡੀ.ਪੀ.ਐੱਸ ਬੱਤਰਾ): ਪੰਜਾਬ ’ਚ ਹੋਏ ਅਨਾਜ ਘਪਲੇ ਅਤੇ ਪੈਟਰੋਲ-ਡੀਜ਼ਲ ਦੀਆਂ ਵਧਾਈਆਂ ਕੀਮਤਾਂ ਖਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ ਗਿਆ। ਇਸ ਦੌਰਾਨ ਦੌਰਾਨ ਬਬਲੂ ਲੋਪੋ ਨੇ ਪੰਜਾਬ ਸਰਕਾਰ ਦੀਆਂ ਲੋਕ ਤੇ ਗਰੀਬ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡ ਨੂੰ ਦੁਬਾਰਾ ਬਹਾਲ ਕਰਵਾਉਣ ਦੇ ਨਾਲ-ਨਾਲ ਡੀਜ਼ਲ ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਘੱਟ ਕਰਵਾਉਣ ਲਈ ਅਕਾਲੀ ਦਲ ਵੱਡੇ ਤੋਂ ਵੱਡਾ ਸੰਘਰਸ਼ ਕਰਨ ਲਈ ਤਿਆਰ ਹੈ। ਹਲਕਾ ਇੰਚਾਰਜ ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਨੇ ਸੂਬੇ ’ਚ ਬੀਜ ਘਪਲੇ ਕਾਰਨ ਕਿਸਾਨਾਂ ਦੀ ਹੋਈ ਲੁੱਟ ਲਈ ਕਾਂਗਰਸ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਦੱਸਿਆ।