ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕੇਸ ਦਰਜ ਕਰਨ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਸਤੰਬਰ
ਯੂਥ ਅਕਾਲੀ ਦਲ ਦੇ ਵਫ਼ਦ ਨੇ ਅੱਜ ਜ਼ਿਲਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਹੇਠ ਪੁਲੀਸ ਕਮਿਸ਼ਨਰ ਦੇ ਨਾਮ ਸ਼ਿਕਾਇਤ ਜੁਆਇੰਟ ਕਮਿਸ਼ਨਰ ਨੂੰ ਦੇ ਕੇ ਕਾਂਗਰਸੀ ਆਗੂ ਹਰੀਸ਼ ਰਾਵਤ ਖ਼ਿਲਾਫ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਪੱਤਰ ਵਿੱਚ ਉਨ੍ਹਾਂ ਦੱਸਿਆ ਹੈ ਕਿ ਪੰਜ ਪਿਆਰਿਆਂ ਦਾ ਸਿੱਖ ਇਤਿਹਾਸ ਵਿੱਚ ਬਹੁਤ ਉੱਚਾ ਸਥਾਨ ਹੈ ਪਰ ਹਰੀਸ਼ ਰਾਵਤ ਨੇ ਉਨ੍ਹਾਂ ਦੀ ਤੁਲਨਾ ਪੰਜਾਬ ਕਾਂਗਰਸ ਪ੍ਰਧਾਨ ਤੇ 4 ਕਾਰਜਕਾਰੀ ਪ੍ਰਧਾਨ ਨਾਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਯੂਥ ਅਕਾਲੀ ਦਲ ਮੰਗ ਕਰਦਾ ਹੈ ਕਿ ਹਰੀਸ਼ ਰਾਵਤ ਉੱਤੇ ਕਾਨੂੰਨੀ ਕਾਰਵਾਈ ਕਰਕੇ ਧਾਰਾ 295-ਏ ਤਹਿਤ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਹਰਪ੍ਰੀਤ ਸਿੰਘ ਡੰਗ, ਦੀਪੂ ਘਈ, ਬਾਵਾ ਰਾਏਕੋਟ, ਰਾਜੂ ਕੈਲੇ, ਐਡਵੋਕੇਟ ਇੰਦਰਪਾਲ ਸਿੰਘ ਨੋਬੀ, ਅਮਨਪ੍ਰੀਤ ਸਿੰਘ ਚਾਵਲਾ ਅਤੇ ਕੰਵਰਦੀਪ ਸਿੰਘ ਬਹਿਲ ਹਾਜ਼ਰ ਸਨ।
ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਸਮੇਂ ਮਨਪ੍ਰੀਤ ਸਿੰਘ ਮੰਨਾ ਅਤੇ ਹੋਰ ਆਗੂ।-ਫੋਟੋ: ਗੁਰਿੰਦਰ ਸਿੰਘ