ਅਕਾਲੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਘੇਰੀ

ਅਕਾਲੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਘੇਰੀ

ਲੁਧਿਆਣਾ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਅਕਾਲੀ ਵਰਕਰ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 7 ਜੁਲਾਈ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ, ਸਕੂਲ ਫੀਸਾਂ ਅਤੇ ਨੀਲੇ ਕਾਰਡ ਰੱਦ ਕਰਨ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਬੀਬੀ ਸੁਰਿੰਦਰ ਕੌਰ ਦਿਆਲ ਅਤੇ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਅਕਾਲੀ ਦਲ ਜਨਤਾ ਦੇ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਸਰਕਾਰ ਖ਼ਿਲਾਫ਼ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਤੇਲ ਕੀਮਤਾਂ ’ਤੇ ਟੈਕਸਾਂ ਵਿੱਚ ਕਟੌਤੀ ਨਹੀਂ ਕਰੇਗੀ। ਇਸ ਮੌਕੇ ਹਰਭਜਨ ਸਿੰਘ ਡੰਗ, ਸਤੀਸ਼ ਮਲਹੋਤਰਾ, ਪਰਉਪਕਾਰ ਸਿੰਘ ਘੁੰਮਣ, ਤਰਸੇਮ ਸਿੰਘ ਭਿੰਡਰ, ਸੁਰਿੰਦਰ ਸਿੰਘ ਚੌਹਾਨ, ਗੁਰਮੀਤ ਸਿੰਘ ਕੁਲਾਰ, ਵਿਜੇ ਦਾਨਵ, ਮਨਦੀਪ ਕੌਰ ਸੰਧੂ, ਜਸਦੀਪ ਸਿੰਘ ਕਾਓਕੇ, ਰਣਧੀਰ ਸਿੰਘ ਲਾਡੀ, ਕਮਲਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਅੱਜ ਤੇਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਸਥਾਨਕ ਬਜ਼ਾਰ ’ਚ ਸਾਈਕਲ ਮਾਰਚ ਕੀਤਾ ਗਿਆ। ਆਗੂਆਂ ਨੇ ਤੇਲ ਦੀਆਂ ਕੀਮਤਾਂ ਲਈ ਸੂਬਾ ਸਰਕਾਰ ਵੱਲੋਂ ਲਾਏ ਵਾਧੂ ਵੈਟ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਹੋਰ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਰਾਸ਼ਨ ਵੰਡਣ ਵਿਚ ਸਿਆਸੀ ਪੱਖਪਾਤ ਦਾ ਦੋਸ਼ ਲਾਇਆ। ਇਸ ਮੌਕੇ ਨਰਿੰਦਰ ਸਿੰਘ ਸੰਘੇੜਾ, ਗੁਰਚੀਨ ਸਿੰਘ ਸਮੇਤ ਹੋਰ ਯੂਥ ਆਗੂ ਹਾਜ਼ਰ ਸਨ।

ਖੰਨਾ (ਜੋਗਿੰਦਰ ਸਿੰਘ ਓਬਰਾਏ): ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਅੱਜ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਲਲਹੇੜੀ ਚੌਕ ਵਿੱਚ ਹੋਏ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਅਤੇ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਤੇਲ ਕੀਮਤਾਂ, ਨੀਲੇ ਕਾਰਡ, ਨਜਾਇਜ਼ ਸ਼ਰਾਬ, ਸਕੂਲ ਫੀਸਾਂ, ਬਿਜਲੀ ਬਿੱਲ, ਨਕਲੀ ਬੀਜ਼ ਘੁਟਾਲਾ ਤੇ ਰਾਸ਼ਨ ’ਚ ਘਪਲੇਬਾਜ਼ੀ ਆਦਿ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਾਜਿੰਦਰ ਸਿੰਘ ਜੀਤ, ਮਾ. ਘੁਡਾਣੀ ਤੇ ਭਾਟੀਆਂ, ਜ਼ਿਲ੍ਹਾ ਪ੍ਰਧਾਨ ਰਘੁਬੀਰ ਸਿੰਘ ਸਹਾਰਨਮਾਜਰਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਜਥੇਦਾਰ ਦਵਿੰਦਰ ਸਿੰਘ ਹਰਿਓ, ਸੁਖਵਿੰਦਰ ਸਿੰਘ ਮਾਂਗਟ, ਬੂਟਾ ਸਿੰਘ ਰਾਏਪੁਰ, ਹਰਬੀਰ ਸਿੰਘ ਸੋਨੂ ਨੇ ਵੀ ਸੰਬੋਧਨ ਕੀਤਾ।

ਮਾਛੀਵਾੜਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਅੱਜ ਕੇਂਦਰ ਸਰਕਾਰ ਖ਼ਿਲਾਫ਼ ਤੇਲ ਕੀਮਤਾਂ ’ਚ ਕੀਤੇ ਵਾਧੇ ਅਤੇ ਸੂਬਾ ਸਰਕਾਰ ਵੱਲੋਂ ਗਰੀਬ ਵਰਗ ਦੇ ਕੱਟੇ ਗਏ ਨੀਲੇ ਕਾਰਡਾਂ ਦੇ ਰੋਸ ਵਜੋਂ ਮਾਛੀਵਾੜਾ ਦੇ ਮੁੱਖ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਤੇਲ ਕੀਮਤਾਂ ਵਿਚ ਕੀਤੇ ਗਏ ਭਾਰੀ ਵਾਧੇ ਨਾਲ ਜਿੱਥੇ ਹਰ ਵਰਗ ਦਾ ਵਿਅਕਤੀ ਪ੍ਰਭਾਵਿਤ ਹੋਇਆ ਉਥੇ ਕਿਸਾਨੀ ’ਤੇ ਵੀ ਆਰਥਿਕ ਸੱਟ ਵੱਜੀ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਸੂਬਾ ਸਰਕਾਰ ਖਿਲਾਫ਼ ਕਿਸਾਨ ਅਤੇ ਗਰੀਬ ਵਰਗ ਦੇ ਹੱਕਾਂ ਲਈ ਹਰ ਮੁਕਾਮ ’ਤੇ ਜਾ ਕੇ ਲੜਾਈ ਲੜੇਗਾ।

ਸਮਾਜਿਕ ਦੂਰੀ ਦੀ ਉਲੰਘਣਾ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੁਧਿਆਣਾ ’ਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦੇ ਵਰਕਰ ਸਮਾਜਿਕ ਦੂਰੀ ਬਣਾਉਣਾ ਭੁੱਲ ਗਏ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਵਰਕਰਾਂ ਨੇ ਮਾਸਕ ਵੀ ਨਹੀਂ ਪਾਏ ਸਨ। ਜਦੋਂ ਅਕਾਲੀ ਦਲ ਦੇ ਆਗੂਆਂ ਕੋਲੋਂ ਸਮਾਜਿਕ ਦੂਰੀ ਤੇ ਮਾਸਕ ਨਾ ਪਾਉਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਲੋਕ ਬਹੁਤ ਦੁਖੀ ਹਨ, ਇਸ ਕਾਰਨ ਉਹ ਧਰਨੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਆ ਗਏ ਹਨ। ਇੱਥੇ ਦੱਸ ਦਈਏ ਕਿ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਖੁੱਦ ਤਾਂ ਮਾਸਕ ਪਾਇਆ ਸੀ, ਪਰ ਪ੍ਰਦਰਸ਼ਨ ਵਿਚ ਸ਼ਾਮਲ ਬਹੁਤੇ ਲੋਕ ਅਜਿਹੇ ਸਨ, ਜੋ ਬਿਨ੍ਹਾਂ ਮਾਸਕ ਦੇ ਸਨ। ਜਦੋਂ ਆਗੂਆਂ ਕੋਲੋਂ ਸਮਾਜਿਕ ਦੂਰੀ ਬਾਰੇ ਪੁੱਛਿਆ ਤਾਂ ਉਹ ਇਸ ਨੂੰ ਅਣਗੋਲਿਆਂ ਕਰ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All