Punjab Vidhan Sabha ’ਚ ਮਾਹਿਰ ਡਾਕਟਰਾਂ ਦੀ ਨਿਯੁਕਤੀ ਦੀ ਗੂੰਜ
ਸਿਵਲ ਹਸਪਤਾਲ ਜਗਰਾਉਂ ਵਿੱਚ ਸਰਜਨ ਤੋਂ ਇਲਾਵਾ ਅੱਖਾਂ ਤੇ ਚਮੜੀ ਦੇ ਡਾਕਟਰ ਦੀ ਮੰਗ
Advertisement
ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਅੱਜ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ ਵਿੱਚ ਚੁੱਕਿਆ। ਵਿਧਾਨ ਸਭਾ ਦੇ ਸਪੀਕਰ ਰਾਹੀਂ ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਧਿਆਨ ਵਿੱਚ ਜਗਰਾਉਂ ਹਲਕੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦਾ ਮਾਮਲਾ ਲਿਆ ਕੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸਿੱਧਵਾਂ ਬੇਟ ਦੇ ਸਰਕਾਰੀ ਹਸਪਤਾਲ ਦੀ ਇਮਾਰਤ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸਿਵਲ ਹਸਪਤਾਲ ਜਗਰਾਉਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਅੱਖਾਂ ਦੇ ਮਾਹਿਰ ਡਾਕਟਰ, ਚਮੜੀ ਰੋਗਾਂ ਦੇ ਮਾਹਿਰ ਅਤੇ ਇਕ ਐੱਮ ਐਸ ਸਰਜਨ ਦੀ ਨਿਯੁਕਤੀ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਿਵਲ ਹਸਪਤਾਲ ਹਠੂਰ ਵਿੱਚ ਘੱਟੋ-ਘੱਟ ਦੋ ਐੱਮ ਬੀ ਬੀ ਐੱਸ ਡਾਕਟਰ ਤਾਇਨਾਤ ਕਰਨ ਦੀ ਵੀ ਮੰਗ ਰੱਖੀ ਤਾਂ ਜੋ ਪੇਂਡੂ ਇਲਾਕਿਆਂ ਦੇ ਲੋਕਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
Advertisement
Advertisement
×

