ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਜੂਨ
ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ ਵੱਲੋਂ ਅੱਜ ਸਥਾਨਕ ਪੰਜਾਬ ਟਰੇਡ ਸੈਂਟਰ, ਮਿਲਰ ਗੰਜ ਲੁਧਿਆਣਾ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹਂਉਤਸਵ ਤਹਿਤ ਚੱਲ ਰਹੇ ਪ੍ਰੋਗਰਾਮਾਂ ਨੂੰ ਸਮਰਪਿਤ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਸਹਾਇਕ ਕਮਿਸ਼ਨਰ ਵੱਲੋਂ 25 ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਮਨਜ਼ੂਰੀ ਪੱਤਰ ਸੌਂਪੇ ਗਏ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਸਕੀਮਾਂ ਤਹਿਤ ਵੱਖ-ਵੱਖ ਬੈਂਕਾਂ ਵੱਲੋਂ ਮਨਜ਼ੂਰ ਕੀਤੇ ਗਏ ਹਨ। ਸਮਾਗਮ ਦੌਰਾਨ 161 ਯੋਗ ਲਾਭਪਾਤਰੀਆਂ ਨੂੰ 12.70 ਕਰੋੜ ਰੁਪਏ ਕਰਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ ਗਏ ਜਿਸ ਵਿੱਚ ਐੱਮ.ਐੱਸ.ਐੱਮ.ਈ., ਖੇਤੀਬਾੜੀ, ਰਿਟੇਲ ਅਤੇ ਹੋਰ ਕਰਜ਼ੇ ਸ਼ਾਮਲ ਹਨ।