ਰਾਏਕੋਟ: ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਏਕੋਟ ਦੀ ਬਦਲੀ ਹੋਣ ਤੋਂ ਬਾਅਦ ਅੱਜ ਨਵੇਂ ਆਏ ਸਹਾਇਕ ਰਜਿਸਟਰਾਰ ਸੰਦੀਪ ਕੌਰ ਨੇ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਸਹਿਕਾਰੀ ਸਭਾਵਾਂ ਰਾਏਕੋਟ ਦਫਤਰ ਸਟਾਫ, ਫੀਲਡ ਸਟਾਫ ਅਤੇ ਸੈਕਟਰੀ ਯੂਨੀਅਨ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਹਾਇਕ ਰਜਿਸਟਰਾਰ ਸੰਦੀਪ ਕੌਰ ਨੇ ਕਿਹਾ ਕਿ ਸਰਕਲ ਅਧੀਨ ਪੈਂਦੀਆਂ ਸਭਾਵਾਂ ਦਾ ਕੰਮ ਪਹਿਲ ਦੇ ਅਧਾਰ ਕੀਤਾ ਜਾਵੇਗਾ, ਕਿਸੇ ਨੂੰ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਦਿੱਕਤ ਆਉਣ ਨਹੀ ਦਿੱਤੀ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਰਾਏਕੋਟ, ਕੁਲਵਿੰਦਰ ਸਿੰਘ ਸੀਨੀਅਰ ਸਹਾਇਕ, ਜਗਤਾਰ ਸਿੰਘ ਜੂਨੀਅਰ ਸਹਾਇਕ, ਗੁਰਪ੍ਰੀਤ ਕੌਰ ਜੂਨੀਅਰ ਸਹਾਇਕ ਹਾਜ਼ਰ ਸਨ। -ਪੱਤਰ ਪ੍ਰੇਰਕ