ਲੁਧਿਆਣਾ: ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ। ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਦਾ ਬੈਂਡ ਦੀਆਂ ਧੁਨਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਨਾਲ ਸਜਾਇਆ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ। ਕਿਹਾ ਕਿ ਨਵੀਂ ਸੋਚ ਅਤੇ ਉੱਚੇ ਵਿਚਾਰ ਸਮੇਂ ਦੀ ਮੰਗ ਹੈ, ਇਸ ਲਈ ਸਾਰਿਆਂ ਨੇ ਪਹਿਲੇ ਦਿਨ ਤੋਂ ਹੀ ਆਪਣੇ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪੀ ਬਣਨਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। -ਖੇਤਰੀ ਪ੍ਰਤੀਨਿਧ
ਦੋਰਾਹਾ: ਪਿੰਡ ਰਾਮਪੁਰ ਦੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦਾ ਆਰੰਭ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਾਸ ਹੋਣ ’ਤੇ ਵਧਾਈ ਦਿੱਤੀ ਅਤੇ ਿਹਨਤ ਨਾਲ ਪੜ੍ਹਾਈ ਕਰਨ ’ਤੇ ਚੰਗੇ ਗੁਣ ਪੈਦਾ ਕਰਨ ਲਈ ਪ੍ਰੇਰਿਆ। -ਪੱਤਰ ਪ੍ਰੇਰਕ