ਸੁੰਨਸਾਨ ਇਲਾਕੇ ’ਚੋਂ ਮਿਲੀ ਲਾਪਤਾ ਬੱਚੇ ਦੀ ਲਾਸ਼ : The Tribune India

ਸੁੰਨਸਾਨ ਇਲਾਕੇ ’ਚੋਂ ਮਿਲੀ ਲਾਪਤਾ ਬੱਚੇ ਦੀ ਲਾਸ਼

ਸੁੰਨਸਾਨ ਇਲਾਕੇ ’ਚੋਂ ਮਿਲੀ ਲਾਪਤਾ ਬੱਚੇ ਦੀ ਲਾਸ਼

ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। (ਇਨਸੈੱਟ) ਹਰਸ਼ ਕੁਮਾਰ।

ਡੀਪੀਐੱਸ ਬੱਤਰਾ

ਸਮਰਾਲਾ, 6 ਅਗਸਤ

ਅੰਬੇਦਕਰ ਕਲੋਨੀ ਦੇ ਲਾਪਤਾ 12 ਸਾਲਾ ਬੱਚੇ ਦੀ ਲਾਸ਼ ਅੱਜ ਉਸ ਦੇ ਘਰ ਤੋਂ ਕੁਝ ਦੂਰੀ ’ਤੇ ਮਾਛੀਵਾੜਾ ਬਾਈਪਾਸ ਕੋਲੋ ਬਰਾਮਦ ਹੋਈ ਹੈ। ਇਹ ਬੱਚਾ ਪਿੱਛਲੇ ਦੋ ਦਿਨ ਤੋਂ ਘਰੋਂ ਗਾਇਬ ਸੀ ਅਤੇ ਮਾਪੇ ਉਸ ਦੀ ਭਾਲ ਵਿੱਚ ਲੱਗੇ ਹੋਏ ਸਨ, ਕਿ ਕਿਸੇ ਨੇ ਉਸ ਦੀ ਲਾਸ਼ ਵੇਖ ਕੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ।

ਜਾਣਕਾਰੀ ਅਨੁਸਾਰ ਅੰਬੇਦਕਰ ਕਲੋਨੀ ਨਿਵਾਸੀ ਸੁਨੀਲ ਕੁਮਾਰ, ਜੋਕਿ ਖੰਨਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਹੈ ਦਾ ਬੇਟਾ ਹਰਸ਼ ਕੁਮਾਰ (12) ਦੋ ਦਿਨ ਤੋਂ ਘਰੋਂ ਲਾਪਤਾ ਸੀ। ਉਸ ਦੀ ਮਾਂ ਅਤੇ ਹੋਰ ਰਿਸ਼ਤੇਦਾਰ ਲਗਾਤਾਰ ਉਸ ਦੀ ਭਾਲ ਕਰ ਰਹੇ ਸਨ ਅਤੇ ਅੱਜ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ, ਇੱਕ ਬੱਚੇ ਦੀ ਲਾਸ਼ ਸ਼ਹਿਰ ਦੇ ਮਾਛੀਵਾੜਾ ਬਾਈਪਾਸ ਨੇੜੇ ਸੁੰਨਸਾਨ ਇਮਾਰਤ ਦੇ ਗਟਰ ਵਿੱਚ ਪਈ ਹੈ। ਹਰਸ਼ ਦੀ ਮਾਂ ਨੇ ਉੱਥੇ ਜਾ ਕੇ ਜਦੋਂ ਵੇਖਿਆ ਤਾਂ ਇਹ ਲਾਸ਼ ਉਸ ਦੇ ਹੀ ਮਾਸੂਮ ਪੁੱਤਰ ਦੀ ਸੀ। ਜਾਣਕਾਰੀ ਮਿਲਦਿਆਂ ਹੀ ਡੀਐੱਸਪੀ ਸਮਰਾਲਾ ਵਰਿਆਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਕੇ ਉੱਤੇ ਪੁੱਜੇ ਅਤੇ ਬੜੀ ਖਰਾਬ ਹਾਲਤ ਵਿੱਚ ਪਈ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜਿਆ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਪੜਤਾਲ ਵਿੱਚ ਹੀ ਬੱਚੇ ਨੂੰ ਕਤਲ ਕਰਕੇ ਲਾਸ਼ ਇੱਥੇ ਸੁੱਟਣ ਦੀ ਸ਼ੰਕਾ ਸਾਹਮਣੇ ਆ ਰਹੀ ਹੈ ਅਤੇ ਡੂੰਘਾਈ ਨਾਲ ਪੜਤਾਲ ਜਾਰੀ ਹੈ। ਓਧਰ ਬਹੁਤ ਹੀ ਗਰੀਬ ਪਰਿਵਾਰ ਆਪਣੇ ਬੱਚੇ ਦੀ ਮੌਤ ਤੋਂ ਬਾਅਦ ਡੂੰਘੇ ਸਦਮੇ ਵਿੱਚ ਹੈ ਅਤੇ ਦੱਸ ਰਿਹਾ ਹੈ, ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਤੇ ਪਹਿਲਾ ਵੀ ਉਨ੍ਹਾਂ ਦਾ ਬੱਚਾ ਘਰੋਂ ਚਲਾ ਜਾਂਦਾ ਸੀ ਅਤੇ 1-2 ਦਿਨਾਂ ਬਾਅਦ ਖ਼ੁਦ ਹੀ ਘਰ ਪਰਤ ਆਉਂਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All