ਘਰੋਂ ਕੰਮ ’ਤੇ ਗਏ ਨੌਜਵਾਨ ਦੀ ਨਹਿਰ ਵਿੱਚੋਂ ਲਾਸ਼ ਮਿਲੀ : The Tribune India

ਘਰੋਂ ਕੰਮ ’ਤੇ ਗਏ ਨੌਜਵਾਨ ਦੀ ਨਹਿਰ ਵਿੱਚੋਂ ਲਾਸ਼ ਮਿਲੀ

ਘਰੋਂ ਕੰਮ ’ਤੇ ਗਏ ਨੌਜਵਾਨ ਦੀ ਨਹਿਰ ਵਿੱਚੋਂ ਲਾਸ਼ ਮਿਲੀ

ਥਾਣੇ ਅੱਗੇ ਇਨਸਾਫ਼ ਲੈਣ ਲਈ ਇਕੱਤਰ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 16 ਅਗਸਤ

ਸਥਾਨਕ ਗੁਰੋਂ ਕਾਲੋਨੀ ਦੇ ਵਾਸੀ ਨੌਜਵਾਨ ਮੁਨੀਸ਼ ਕੁਮਾਰ (20) ਪੁੱਤਰ ਰਾਜੇਸ਼ ਕੁਮਾਰ ਸ਼ਰਮਾ ਦੀ ਭੇਦਭਰੇ ਹਾਲਤਾਂ ਵਿਚ ਸਰਹਿੰਦ ਨਹਿਰ ਨੇੜਿਓਂ ਲਾਸ਼ ਮਿਲਣ ਤੋਂ ਬਾਅਦ ਦੁਖੀ ਹੋਏ ਇਨਸਾਫ਼ ਲੈਣ ਲਈ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਮਾਛੀਵਾੜਾ ਦਾ ਘਿਰਾਓ ਕੀਤਾ ਗਿਆ। ਮ੍ਰਿਤਕ ਮੁਨੀਸ਼ ਕੁਮਾਰ ਦੇ ਪਿਤਾ ਰਾਜੇਸ਼ ਕੁਮਾਰ ਨੇ ਪੁਲੀਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ 11 ਅਗਸਤ ਨੂੰ ਰੱਖੜੀ ਵਾਲੇ ਦਿਨ ਉਸਦਾ ਲੜਕਾ ਘਰੋਂ ਡਿਊਟੀ ’ਤੇ ਜਾਣ ਲਈ ਕਹਿ ਕੇ ਚਲਾ ਗਿਆ ਪਰ ਸ਼ਾਮ ਤੱਕ ਜਦੋਂ ਵਾਪਸ ਨਾ ਆਇਆ ਤਾਂ ਅਸੀਂ ਉਸਨੂੰ ਫੋਨ ਕੀਤਾ ਜੋ ਬੰਦ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਸੀਂ ਮੁਨੀਸ਼ ਕੁਮਾਰ ਦੇ ਲਾਪਤਾ ਹੋਣ ਸਬੰਧੀ ਲਿਖਤੀ ਰਿਪੋਰਟ ਮਾਛੀਵਾੜਾ ਥਾਣਾ ਵਿੱਚ ਵੀ ਦਰਜ ਕਰਵਾਈ।

ਮ੍ਰਿਤਕ ਨੌਜਵਾਨ ਮੁਨੀਸ਼ ਦੀ ­ਫਾਈਲ ਫੋਟੋ।

ਉਨ੍ਹਾਂ ਦੱਸਿਆ ਕਿ ਇੱਕ ਲੜਕੇ ਸੰਤੋਸ਼ ਕੁਮਾਰ ਦੀ ਭੂਆ ਨੇ ਮੁਹੱਲਾ ਵਾਸੀਆਂ ਨੂੰ ਕਿਹਾ ਕਿ ਮੁਨੀਸ਼ ਕੁਮਾਰ ਦਾ ਮੋਟਰਸਾਈਕਲ ਸਰਹਿੰਦ ਨਹਿਰ ਦੇ ਨੀਲੋਂ ਪੁਲ ਕੋਲ ਖੜ੍ਹਾ ਦੇਖਿਆ ਗਿਆ ਹੈ। ਉਨ੍ਹਾਂ ਵਲੋਂ ਸ਼ੱਕ ਦੇ ਅਧਾਰ ’ਤੇ ਉੁਸਦੀ ਨਹਿਰ ਵਿੱਚ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਅੱਜ ਸਵੇਰੇ ਦੋਰਾਹਾ ਨੇੜੇ ਨਹਿਰ ’ਚੋਂ ਉਸਦੀ ਲਾਸ਼ ਬਰਾਮਦ ਹੋ ਗਈ। ਲਾਸ਼ ਦੇਖਣ ਤੋਂ ਬਾਅਦ ਉਸਦੇ ਮਾਪਿਆਂ ਨੇ ਦੱਸਿਆ ਕਿ ਮੁਨੀਸ਼ ਕੁਮਾਰ ਦੇ ਜਿਸਮ ’ਤੇ ਕਈ ਥਾਵਾਂ ’ਤੇ ਸੱਟਾਂ ਦੇ ਨਿਸ਼ਾਨ ਹਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਸਨੂੰ ਕਿਸੇ ਨੇ ਕਤਲ ਕਰਕੇ ਨਹਿਰ ਵਿਚ ਸੁੱਟਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 4 ਭੈਣਾਂ ਦਾ ਇਕਲੌਤਾ ਭਰਾ ਸੀ ਜੋ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਮਾਛੀਵਾੜਾ ਪੁਲੀਸ ਨੇ ਮ੍ਰਿਤਕ ਮੁਨੀਸ਼ ਕੁਮਾਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਜਦੋਂ ਇਸ ਘਟਨਾਕ੍ਰਮ ਬਾਰੇ ਥਾਣਾ ਦੇ ਐੱਸਐੱਚਓ ਰਣਦੀਪ ਕੁਮਾਰ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਨੀਸ਼ ਕੁਮਾਰ ਦੇ ਮਾਪਿਆਂ ਵੱਲੋਂ ਸ਼ੱਕ ਦੇ ਅਧਾਰ ’ਤੇ 7 ਵਿਅਕਤੀਆਂ ਦੇ ਨਾਂ ਦੱਸੇ ਗਏ ਹਨ, ਜਿਨ੍ਹਾਂ ’ਚੋਂ ਕੁਝ ਕੁ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All