ਪੱਤਰ ਪ੍ਰੇਰਕ
ਜਗਰਾਉਂ, 2 ਮਾਰਚ
ਠਾਠ ਨਾਨਕਸਰ ਦੇ ਸ਼ਮਸ਼ਾਨ ਘਾਟ ਵਿਚ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਹੈ। ਇਸ ਬਾਰੇ ਏਐਸਆਈ ਨਰਿੰਦਰ ਕੁਮਾਰ ਸ਼ੇਰਪੁਰੀ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲੀਸ ਨੇ ਲਾਸ਼ ਨੂੰ ਉਤਾਰਿਆ ਅਤੇ ਸਥਾਨਕ ਸਿਵਲ ਹਸਪਤਾਲ ਦੇ ਮ੍ਰਿਤਕ ਘਰ ’ਚ ਸ਼ਨਾਖਤ ਲਈ ਰੱਖ ਦਿੱਤਾ ਹੈ।
ਮ੍ਰਿਤਕ ਬਾਰੇ ਨਾਨਕਸਰ ਤੋਂ ਇੰਨੀ ਹੀ ਜਾਣਕਾਰੀ ਮਿਲੀ ਹੈ ਕਿ ਉਸ ਨੂੰ ਸਾਰੇ ਈਸਰ ਦੇ ਨਾਂ ਨਾਲ ਬੁਲਾਉਂਦੇ ਸਨ। ਮਰਨ ਵਾਲਾ ਪਰਵਾਸੀ ਸੀ ਅਤੇ ਉਸ ਨੇ ਦਾੜ੍ਹੀ ਕੇਸ ਰੱਖੇ ਹੋਏ ਸਨ। ਪਿਛਲੇ ਕੁੱਝ ਸਮੇਂ ਤੋਂ ਉਹ ਨਾਨਕਸਰ ਵਿਚ ਹੀ ਰਹਿ ਰਿਹਾ ਸੀ। ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤੇ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ।