ਜਗਰਾਉਂ: ਸਥਾਨਕ ਸਿਵਲ ਹਸਪਤਾਲ ਵਿੱਚ ਕਰੀਬ ਦੋ ਵਰ੍ਹੇ ਪਹਿਲਾਂ ਕਾਂਗਰਸ ਦੀ ਸਰਕਾਰ ਵੇਲੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ ਜੋ ਹੁਣ ਤਿਆਰ ਹੋ ਗਿਆ ਹੈ। ਇਸ ਦਾ ਉਦਘਾਟਨ ਸੂਬੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਨਵੰਬਰ ਨੂੰ ਕੀਤਾ ਜਾ ਰਿਹਾ ਹੈ। ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਅਗਾਂਊ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਸ ਸਮੇਂ ਵੀ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਸਰਬਜੀਤ ਕੌਰ ਮਾਣੂੰਕੇ ਹੀ ਵਿਧਾਇਕ ਸਨ। ਬੀਬੀ ਮਾਣੂੰਕੇ ਦਾ ਦਾਅਵਾ ਸੀ ਕਿ ਇਹ ਹਸਪਤਾਲ ਉਨ੍ਹਾਂ ਦੇ ਯਤਨਾਂ ਸਦਕਾ ਮਨਜ਼ੂਰ ਹੋਇਆ ਹੈ ਤੇ ਦੂਜੇ ਪਾਸੇ, ਕਾਂਗਰਸੀ ਇਸ ਦਾ ਸਿਹਰਾ ਆਪਣੇ ਸਿਰ ਸਜਾ ਰਹੇ ਸਨ। -ਪੱਤਰ ਪ੍ਰੇਰਕ