ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਜੁਲਾਈ
ਸਨਅਤੀ ਸ਼ਹਿਰ ਵਿੱਚ ਅੱਜ ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਬਤੌਰ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ ਗਿਆ। ਇਸ ਤੋੇਂ ਪਹਿਲਾਂ ਡਾ. ਕਲੇਰ ਜ਼ਿਲ੍ਹਾ ਮੋਗਾ ਵਿਖੇ ਆਪਣੀਆ ਸੇਵਾਵਾਂ ਨਿਭਾ ਰਹੇ ਸਨ।ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵੱਲੋ ਜੋ ਵੀ ਲੋਕਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਦੇ ਵਿੱਚ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇਗਾ, ਹਸਪਤਾਲਾਂ ਵਿਚ ਆਏ ਮਰੀਜਾਂ ਲਈ ਲੋੜੀਦੇ ਪ੍ਰਬੰਧ ਕੀਤੇ ਜਾਣਗੇ ਅਤੇ ਦਿਨੋ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਦੇ ਤਹਿਤ ਕੰਮ ਕੀਤਾ ਜਾਵੇਗਾ।