ਜੋਗਿੰਦਰ ਸਿੰਘ ਓਬਰਾਏ
ਖੰਨਾ, 22 ਜੁਲਾਈ
ਇੱਥੋਂ ਦੇ ਲਾਈਨੋਂ ਪਾਰ ਲਲਹੇੜੀ ਰੋਡ ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਸੀਵਰੇਜ ਦੇ ਕੰਮ ਅਤੇ ਮੀਂਹ ਕਾਰਨ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਜਾਣਕਾਰੀ ਮੁਤਾਬਕਗਲੀਆਂ ਵਿੱਚ ਪਏ ਵੱਡੇ-ਵੱਡੇ ਟੋਇਆਂ ਅਤੇ ਚਿੱਕੜ ਕਾਰਨ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਹਾਜ਼ਰ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਸੀਵਰੇਜ ਦੇ ਕੰਮ ਲਈ ਸਾਰਾ ਇਲਾਕਾ ਪੁੱਟਿਆ ਹੋਇਆ ਹੈ ਅਤੇ ਨਿੱਤ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ। ਇਸ ਮੌਕੇ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਇਲਾਕੇ ਦੇ ਲੋਕ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਨਾ ਕੀਤੀਆਂ ਗਈਆਂ ਤਾਂ ਸਮੁੱਚਾ ਅਕਾਲੀ ਦਲ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।