ਕਾਂਗਰਸੀ ਕੌਂਸਲਰ ਨੇ ਫੇਸਬੁੱਕ ’ਤੇ ਦਿੱਤਾ ਅਸਤੀਫ਼ਾ, ਬਾਅਦ ’ਚ ਪੋਸਟ ਹਟਾਈ

* ਹੇਮਰਾਜ ਅਗਰਵਾਲ ਦੇ ਅਸਤੀਫ਼ੇ ਨੇ ਰਾਜਸੀ ਹਲਕਿਆਂ ਵਿੱਚ ਚਰਚਾ ਛਿੜੀ; ਕਾਂਗਰਸ ਸਰਕਾਰ ਬਣਨ ’ਤੇ ਹੋਈ ਸੀ ਘਰ ਵਾਪਸੀ

ਕਾਂਗਰਸੀ ਕੌਂਸਲਰ ਨੇ ਫੇਸਬੁੱਕ ’ਤੇ ਦਿੱਤਾ ਅਸਤੀਫ਼ਾ, ਬਾਅਦ ’ਚ ਪੋਸਟ ਹਟਾਈ

ਕਾਂਗਰਸੀ ਕੌਂਸਲਰ ਰਾਸ਼ੀ ਹੇਮਰਾਜ ਅਗਵਾਲ ਤੇ ਫੇਸਬੁੱਕ ’ਤੇ ਪਾਈ ਅਸਤੀਫ਼ੇ ਦੀ ਪੋਸਟ।

ਗਗਨਦੀਪ ਅਰੋੜਾ

ਲੁਧਿਆਣਾ, 16 ਅਕਤੂਬਰ

ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ਨਿੱਚਰਵਾਰ ਨੂੰ ਲੁਧਿਆਣਾ ਦੇ ਵਾਰਡ ਨੰਬਰ 81 ਤੋਂ ਕੌਂਸਲਰ ਰਾਸ਼ੀ ਹੇਮਰਾਜ ਅਗਰਵਾਲ ਨੇ ਆਪਣੇ ਫੇਸਬੁੱਕ ਪੇਜ਼ ’ਤੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ। ਅਸਤੀਫ਼ੇ ਦੀ ਪੋਸਟ ਪਾਉਂਦੇ ਹੀ ਰਾਜਸੀ ਹਲਕਿਆਂ ’ਚ ਚਰਚਾ ਛਿੜ ਗਈ। ਹਾਲਾਂਕਿ ਉਨ੍ਹਾਂ ਨੇ ਆਪਣੀ ਪੋਸਟ ’ਚ ਅਸਤੀਫ਼ੇ ਲਈ ਨਿੱਜੀ ਕਾਰਨਾਂ ਨੂੰ ਅਸਤੀਫ਼ੇ ਦਾ ਕਾਰਨ ਲਿਖਿਆ ਸੀ, ਪਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਫੇਸਬੁੱਕ ਪੇਜ਼ ਤੋਂ ਪੋਸਟ ਹਟਾ ਦਿੱਤੀ ਗਈ। ਲੁਧਿਆਣਾ ਤੋਂ ਮੰਤਰੀ ਆਸ਼ੂ ਦੀ ਟੀਮ ਦਾ ਹਿੱਸਾ ਮੰਨੀ ਜਾਣ ਵਾਲੀ ਕੌਂਸਲਰ ਦਾ ਇਸ ਤਰ੍ਹਾਂ ਅਸਤੀਫ਼ਾ ਦੇਣਾ ਵੱਖ-ਵੱਖ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ’ਚ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਉਨ੍ਹਾਂ ਦੇ ਪਰਿਵਾਰ ਦਾ ਇਹੀ ਕਹਿਣਾ ਹੈ ਕਿ ਪੋਸਟ ਪਾਈ ਸੀ, ਪਰ ਹੁਣ ਹਟਾ ਦਿੱਤੀ ਗਈ ਹੈ। ਲੁਧਿਆਣਾ ਦੇ ਵਾਰਡ ਨੰਬਰ 81 ਤੋਂ ਕੌਂਸਲਰ ਰਾਸ਼ੀ ਅਗਰਵਾਲ ਕਾਂਗਰਸ ਆਗੂ ਹੇਮਰਾਜ ਅਗਰਵਾਲ ਦੀ ਨੂੰਹ ਹਨ। ਇਸ ਤੋਂ ਪਹਿਲਾਂ ਹੇਮਰਾਜ ਅਗਰਵਾਲ ਇਸ ਵਾਰਡ ਤੋਂ ਕੌਂਸਲਰ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੇਮਰਾਜ ਅਗਰਵਾਲ ਨੇ ਟਿਕਟ ਦੀ ਮੰਗ ਕੀਤੀ ਸੀ, ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਸੀ। ਆਖਰਕਾਰ ਹੇਮਰਾਜ ਅਗਰਵਾਲ ਨੇ ਬਤੌਰ ਆਜ਼ਾਦ ਉਮੀਦਵਾਰ ਚੋਣ ਲੜੀ ਸੀ। ਕਾਂਗਰਸ ਪਾਰਟੀ ਨੇ ਉਦੋਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ, ਪਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਦੀ ਘਰ ਵਾਪਸੀ ਹੋ ਗਈ। ਨਿਗਮ ਚੋਣਾਂ ਤੋਂ ਪਹਿਲਾਂ ਨਵੀਂ ਵਾਰਡਬੰਦੀ ’ਚ ਹੇਮਰਾਜ ਅਗਰਵਾਲ ਦੇ ਵਾਰਡ ਨੂੰ ਮਹਿਲਾ ਲਈ ਰਾਖਵਾਂ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਆਪਣੀ ਨੂੰਹ ਰਾਸ਼ੀ ਹੇਮਰਾਜ ਅਗਰਵਾਲ ਨੂੰ ਕਾਂਗਰਸ ਪਾਰਟੀ ਦੀ ਟਿਕਟ ਦੇ ਕੇ ਮੈਦਾਨ ’ਚ ਉਤਾਰਿਆ। ਕੌਂਸਲਰ ਬਣਨ ਤੋਂ ਬਾਅਦ ਉਹ ਕਾਂਗਰਸ ਪਾਰਟੀ ਦੇ ਨਾਲ ਰਹੀ। ਸ਼ਨਿੱਚਰਵਾਰ ਨੂੰ ਅਚਾਨਕ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਦੇ ਅਸਤੀਫ਼ਾ ਦੇਣ ਦੀ ਘਟਨਾ ਨਾਲ ਇੱਕ ਨਵਾਂ ਸਵਾਲ ਖੜ੍ਹਾ ਹੋ ਗਿਆ। ਬਾਅਦ ਵਿੱਚ ਉਹ ਅਸਤੀਫ਼ੇ ਵਾਲੀ ਪੋਸਟ ਹਟਾ ਦਿੱਤੀ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All