ਪੱਤਰ ਪੇ੍ਰਰਕ
ਮਾਛੀਵਾੜਾ, 22 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗਰੀਬਾਂ ਨੂੰ ਸਸਤੀ ਅਤੇ ਆਮ ਲੋਕਾਂ ਨੂੰ ਪਹਿਲਾਂ ਨਾਲੋਂ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਜੋ ਐਲਾਨ ਕੀਤੇ ਸਨ ਉਹ ਬਿਲਕੁਲ ਖੋਖਲੇ ਸਾਬਤ ਹੋਏ ਕਿਉਂਕਿ ਖਪਤਕਾਰਾਂ ਨੂੰ ਜੋ ਬਿੱਲ ਮਿਲੇ ਹਨ ਉਹ ਮਹਿੰਗੀਆਂ ਦਰਾਂ ਵਾਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕੀਤਾ। ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਕੁਝ ਦਿਨਾਂ ਦੀ ਮਹਿਮਾਨ ਹੈ। ਇਸ ਮੌਕੇ ਅਕਾਲੀ ਆਗੂ ਰੁਪਿੰਦਰ ਸਿੰਘ ਬੈਨੀਪਾਲ, ਬਲਾਕ ਸਮਿਤੀ ਮੈਂਬਰ ਹਰਜੋਤ ਸਿੰਘ ਮਾਂਗਟ ਮੌਜੂਦ ਸਨ।