ਕੌਂਸਲ ਨੇ ਪਾਣੀ ਦੇ ਸੈਂਪਲ ਲਏ
ਨਗਰ ਕੌਂਸਲ ਮਾਛੀਵਾੜਾ ਸਾਹਿਬ ਨੇ ਅੱਜ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਘਰ-ਘਰ ਜਾ ਕੇ ਪਾਣੀ ਦੇ ਸੈਂਪਲ ਲਏ ਗਏ। ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਯੋਗ ਰਹਿਨੁਮਾਈ ਹੇਠ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਅਤੇ ਸਮੂਹ ਕੌਂਸਲਰਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰਮੀ ਤੇ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਪਾਣੀ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਣੀ ਦੇ ਸੈਂਪਲਾਂ ਦੀ ਗੁਣਵੱਤਾ ਐੱਚ2ਐੱਸ ਵੀਅਲਸ (ਸਟਰਿੱਪ ਵਿਧੀ) ਦੀ ਮਦਦ ਨਾਲ ਚੈੱਕ ਕੀਤੀ ਜਾਣੀ ਹੈ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਇਸ ਸਬੰਧੀ ਨਗਰ ਕੌਂਸਲ ਵਲੋਂ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਪਾਣੀ ਦੇ ਸੈਂਪਲ ਇਕੱਠੇ ਕਰ ਰਹੀਆਂ ਹਨ। ਇਸ ਮੌਕੇ ਲੇਖਾਕਾਰ ਸੰਜੀਵ ਕੁਮਾਰ, ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ, ਰੋਹਿਤ ਜੈਨ, ਰਾਜ ਕੁਮਾਰ, ਜਗਵੀਰ ਸਿੰਘ, ਭੁਪਿੰਦਰ ਸਿੰਘ, ਮਨੋਜ ਕੁਮਾਰ, ਮੇਜਰ ਸਿੰਘ, ਰਾਹੁਲ ਢਿੱਲੋਂ, ਲਾਭ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਕੌਰ, ਗਰਿਮਾ, ਗਗਨਪ੍ਰੀਤ ਕੌਰ, ਸੁਮਨ ਕੌਰ, ਹਰਮਨਪ੍ਰੀਤ ਕੌਰ ਹਾਜ਼ਰ ਸਨ।