ਦੋਰਾਹਾ: ਅੱਜ ਇਥੇ ਵਾਰਡ ਨੰਬਰ-8 ਦੇ ਕੌਂਸਲਰ ਤੇ ਸਮਾਜ ਸੇਵੀ ਕੁਲਵੰਤ ਸਿੰਘ ਕਾਲੂ ਤੇ ਕੰਵਲਜੀਤ ਸਿੰਘ ਬਿੱਟੂ ਨੇ ਵਾਰਡ ਦੇ ਲੋਕਾਂ ਨੂੰ ਕਣਕ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੋਰਾਹਾ ਦੇ ਹਰ ਲੋੜਵੰਦ ਪਰਿਵਾਰ ਨੂੰ ਸਰਕਾਰੀ ਕਣਕ ਮੁਹੱਈਆ ਕਰਵਾਈ ਜਾਵੇਗੀ ਅਤੇ ਹਰ ਬਸ਼ਿੰਦੇ ਤੱਕ ਪਾਰਦਰਸ਼ੀ ਢੰਗ ਨਾਲ ਕਣਕ ਦੀ ਵੰਡ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋੜਵੰਦ ਵਿਅਕਤੀ ਕਣਕ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਦੇ ਨਾਂਅ ਵਿਧਾਇਕ ਗਿਆਸਪੁਰਾ ਨੂੰ ਭੇਜੇ ਜਾਣਗੇ ਤਾਂ ਜੋ ਅਗਲੀ ਵਾਰ ਉਨ੍ਹਾਂ ਨੂੰ ਕਣਕ ਮਿਲ ਸਕੇ। ਇਸ ਮੌਕੇ ਸਹਾਇਕ ਫੂਡ ਸਪਲਾਈ ਅਫਸਰ ਨਿਤਨ ਕਾਲੀਆ, ਇੰਸਪੈਕਟਰ ਰਮਣੀਕ ਸਿੰਘ, ਸ਼ਰਨਜੀਤ ਸਿੰਘ, ਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਹਰਮੇਸ਼ ਸਿੰਘ ਮੇਸ਼ੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ