ਨਿੱਜੀ ਪੱਤਰ ਪ੍ਰੇਰਕ
ਖੰਨਾ, 3 ਨਵੰਬਰ
ਇੱਥੋਂ ਦੇ ਨੇੜਲੇ ਪਿੰਡ ਚਾਵਾ ਨੇੜੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਇਕ ਨੌਜਵਾਨ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਤਿਕ ਦੀ ਪਛਾਣ ਅਜੇ ਕੁਮਾਰ (27) ਵਾਸੀ ਗੁਰੂ ਨਾਨਕ ਨਗਰ ਖੰਨਾ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੇ ਜੀਆਰਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਰੇਲਗੱਡੀ ਹਾਵੜਾ ਮੇਲ ਜੋ ਲੁਧਿਆਣਾ ਤੋਂ ਅੰਬਾਲਾ ਜਾ ਰਹੀ, ਇਕ ਨੌਜਵਾਨ ਲਾਈਨ ਪਾਰ ਕਰਦੇ ਹੋਏ ਇਸ ਦੀ ਲਪੇਟ ਵਿੱਚ ਆ ਗਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕਰਵਾਇਆ ਅਤੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਧਾਰਾ-174 ਅਧੀਨ ਕਾਰਵਾਈ ਕੀਤੀ ਗਈ।