ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਮਈ
ਥਾਣਾ ਸਲੇਮ ਟਾਬਰੀ ਦੇ ਇਲਾਕੇ ਬੈਸਟਪ੍ਰਾਈਜ਼ ਨੇੜੇ ਮੇਨ ਹਾਈਵੇ ਰੋਡ ’ਤੇ ਹੋਏ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਬਿਹਾਰੀ ਲਾਲ ਵਾਸੀ ਪਿੰਡ ਰਾਜਪੋਤਾ ਬਰੋਟਾ, ਕਾਂਗੜਾ ਨੇ ਦੱਸਿਆ ਹੈ ਕਿ ਉਸ ਦਾ ਪੁਤਰ ਕਮਲੇਸ਼ ਕੁਮਾਰ (24) ਘੁੰਮਣ ਫਿਰਨ ਲਈ ਟਾਈਗਰ ਸਫਾਰੀ ਵਾਲੀ ਸਾਈਡ ਵੱਲ ਪੈਦਲ ਜਾ ਰਿਹਾ ਸੀ ਤਾਂ ਬੈਸਟਪ੍ਰਾਈਜ਼ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ। ਇਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਸਖ਼ਤ ਜ਼ਖ਼ਮੀ ਹੋ ਗਿਆ। ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।