ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਮਾਰਚ
ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ ਜੈਕ ਦਾ ਵਫਦ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮੰਤਰੀ ਡਾ. ਵਰਿੰਦਰ ਕੁਮਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਸਬੰਧੀ ਮਿਲਿਆ। ਇਸ ਵਫਦ ਵਿੱਚ ਡਾ. ਅੰਸ਼ੂ ਕਟਾਰੀਆ, ਵਿਪਨ ਸ਼ਰਮਾ, ਅਮਿਤ ਸ਼ਰਮਾ, ਸੁਖਜਿੰਦਰ ਸਿੰਘ, ਤਲਵਿੰਦਰ ਸਿੰਘ ਆਦਿ ਸ਼ਾਮਲ ਸਨ। ਇਸ ਵਫਦ ਨੇ ਕੇਂਦਰ ਵੱਲੋਂ ਵਿਦਿਆਰਥੀਆਂ ਦੀ ਸਾਲ 2021-22 ਦੀ ਬਣਦੀ 60 ਫੀਸਦ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਅਤੇ ਇਸ ਪਾਲਿਸੀ ਨੂੰ ਪੰਜ ਸਾਲ ਵਧਾਉਣ ਲਈ ਧੰਨਵਾਦ ਕੀਤਾ। ਡਾ. ਕਟਾਰੀਆ ਨੇ ਕਿਹਾ ਕਿ ਕੇਂਦਰ ਵੱਲੋਂ ਜਾਰੀ ਕੀਤੀ ਰਾਸ਼ੀ ਬਹੁਤ ਸਾਰੇ ਵਿਦਿਆਰਥੀਆਂ ਦੇ ਪੁਰਾਣੇ ਅਕਾਊਂਟਸ ਵਿੱਚ ਚਲੀ ਗਈ ਹੈ, ਜਿਸ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਪਿਨ ਸ਼ਰਮਾ ਅਤੇ ਅਮਿਤ ਸ਼ਰਮਾ ਨੇ ਦੱਸਿਆ ਕਿ 72 ਹਜ਼ਾਰ ਵਿਦਿਆਰਥੀਆਂ ਦੀ ਸਕਾਲਰਸ਼ਿਪ ਰਾਸ਼ੀ ਨਹੀਂ ਆਈ। ਸ਼੍ਰੀ ਸ਼ਰਮਾ ਨੇ ਕਿਹਾ ਕਿ ਵਫਦ ਨੇ ਇਨ੍ਹਾਂ ਵਿਦਿਆਰਥੀਆਂ ਦੇ ਪੈਸੇ ਵੀ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਇੱਕ ਮੰਗ ਪੱਤਰ ਵੀ ਮੰਤਰੀ ਨੁੰ ਦਿੱਤਾ ਗਿਆ। ਵਫਦ ਨੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੀ ਸੁਲਝਾਉਣ ਅਤੇ ਬਾਕੀ ਰਾਸ਼ੀ ਜਾਰੀ ਕਰਨ ਦਾ ਭਰੋਸਾ ਦਿੱਤਾ।