ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਅਗਸਤ
ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਦੇ ਮੈਬਰਾਂ ਦਾ ਵਫ਼ਦ ਪ੍ਰਧਾਨ ਬਲਰਾਮ ਬਾਲੂ ਦੀ ਅਗਵਾਈ ਹੇਠ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ। ਵਾਲਮੀਕਿ ਸਮਾਜ ਨੇ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀਆਂ 58 ਅਸਾਮੀਆਂ ਐੱਸਸੀ ਸਮਾਜ ਲਈ ਰਾਖਵੀਆਂ ਕੀਤੇ ਜਾਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਆਸ ਜਤਾਈ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਦੀ ਮੰਗ ਵੀ ਪੂਰੀ ਕਰੇਗੀ ਅਤੇ ਜਲਦੀ ਰਹਿੰਦੀਆਂ ਮੰਗਾਂ ਵੀ ਮੰਨੀਆਂ ਜਾਣਗੀਆਂ।