BKU Ugrahan Protest: ਪੱਕਾ ਮੋਰਚਾ ਜਾਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਸੱਤਵੇਂ ਦਿਨ ਵੀ ਜਾਰੀ ਰਿਹਾ ਅਤੇ ਕਿਸਾਨ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ...
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਸੱਤਵੇਂ ਦਿਨ ਵੀ ਜਾਰੀ ਰਿਹਾ ਅਤੇ ਕਿਸਾਨ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਕੰਨਾਂ ਵਿੱਚ ਸਿੱਕਾ ਢਾਲ ਕੇ ਬੈਠੀ ਹੋਈ ਹੈ, ਜਦਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਮੋਰਚਿਆਂ ਵਿੱਚ ਬੈਠੇ ਹੋਏ ਹਨ। ਇਸ ਮੌਕੇ ਪਿੰਡ ਸਿਆੜ ਅਤੇ ਅਤੇ ਪਿੰਡ ਕਲਾੜ੍ਹ ਦੇ ਦੋ ਵਰਕਰਾਂ ਦੀ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੌਨ ਰੱਖ ਕੇ ਸਰਧਾਂਜਲੀ ਭੇਟ ਕੀਤੀ ਗਈ। ਧਰਨੇ ਦੌਰਾਨ ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਅਸਕਰੀਪੁਰ , ਨਾਜਰ ਸਿੰਘ ਸਿਆੜ, ਕੁਲਦੀਪ ਸਿੰਘ ਟਿੰਬਰਵਾਲ, ਮਨਜੀਤ ਸਿੰਘ ਬੁਢੇਲ, ਬਲਵੰਤ ਸਿੰਘ ਫੱਲੇਵਾਲ, ਤੀਰਥ ਸਿੰਘ ਤਲਵੰਡੀ, ਜਸਵੀਰ ਸਿੰਘ ਕੋਟ ਆਗਾਂ ਅਤੇ ਇੰਦਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
Advertisement
Advertisement
×

